-12.7 C
Toronto
Saturday, January 31, 2026
spot_img
Homeਪੰਜਾਬਸੰਸਦ ’ਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਾਂਗਾ : ਸਿਮਰਨਜੀਤ ਸਿੰਘ ਮਾਨ

ਸੰਸਦ ’ਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਾਂਗਾ : ਸਿਮਰਨਜੀਤ ਸਿੰਘ ਮਾਨ

ਸੰਗਰੂਰ/ਬਿੳੂਰੋ ਨਿੳੂਜ਼
ਸੰਗਰੂਰ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਿੱਖ ਕੌਮ ਦੇ ਨਾਲ-ਨਾਲ ਹਰ ਵਰਗ ਦੇ ਲੋਕਾਂ ਨੇ ਉਨ੍ਹਾਂ ਨੂੰ ਦਿਲ ਖੋਲ੍ਹ ਕੇ ਵੋਟਾਂ ਪਾ ਕੇ ਸੰਸਦ ਵਿੱਚ ਭੇਜਿਆ ਹੈ। ਉਹ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਤੇ ਸੰਗਰੂਰ ਜ਼ਿਲ੍ਹੇ ਦੀ ਤਰੱਕੀ ਲਈ ਪੂਰੀ ਵਾਹ ਲਾਉਣਗੇ। ਉਨ੍ਹਾਂ ਐਲਾਨ ਕੀਤਾ ਕਿ ਉਹ ਸੰਸਦ ’ਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਣਗੇ। ਜ਼ਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਨਤੀਜੇ ਅੱਜ ਆ ਗਏ ਹਨ, ਜਿਸ ਵਿਚ ਆਮ ਆਦਮੀ ਪਾਰਟੀ ਦੀ ਹਾਰ ਹੋਈ ਅਤੇ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੀ ਹਾਰ ਪਾਰਟੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

 

RELATED ARTICLES
POPULAR POSTS