1.7 C
Toronto
Wednesday, January 7, 2026
spot_img
Homeਪੰਜਾਬਅਗਨੀਪੱਥ ਯੋਜਨਾ ਖਿਲਾਫ ਸੜਕਾਂ ’ਤੇ ਆਈ ਪੰਜਾਬ ਕਾਂਗਰਸ

ਅਗਨੀਪੱਥ ਯੋਜਨਾ ਖਿਲਾਫ ਸੜਕਾਂ ’ਤੇ ਆਈ ਪੰਜਾਬ ਕਾਂਗਰਸ

ਅੰਮਿ੍ਰਤਸਰ ਤੇ ਲੁਧਿਆਣਾ ’ਚ ਕਾਂਗਰਸ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ
ਅੰਮਿ੍ਰਤਸਰ/ਬਿਊਰੋ ਨਿਊਜ਼
ਭਾਰਤੀ ਫੌਜ ਵਿਚ ਭਰਤੀ ਲਈ ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਖਿਲਾਫ ਅੱਜ ਕਾਂਗਰਸੀਆਂ ਨੇ ਅੰਮਿ੍ਰਤਸਰ ਅਤੇ ਲੁਧਿਆਣਾ ’ਚ ਰੋਸ ਪ੍ਰਦਰਸ਼ਨ ਕੀਤਾ। ਇਸੇ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅੰਮਿ੍ਰਤਸਰ ’ਚ ਹਾਲ ਗੇਟ ਦੇ ਬਾਹਰ ਇਕੱਠੇ ਹੋਏ ਅਤੇ ਅਗਨੀਪੱਥ ਯੋਜਨਾ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸਦੇ ਨਾਲ ਹੀ ਕਾਂਗਰਸੀਆਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਭਾਰਤੀ ਫੌਜ ਨੂੰ ਕਮਜ਼ੋਰ ਕਰਨ ਦੇ ਆਰੋਪ ਲਗਾਏ। ਵਿਰੋਧ ਪ੍ਰਦਰਸ਼ਨ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਅੰਮਿ੍ਰਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਅਤੇ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਵੀ ਹਾਜ਼ਰ ਰਹੇ। ਇਨ੍ਹਾਂ ਸਭ ਆਗੂਆਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਅਗਨੀਪੱਥ ਯੋਜਨਾ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ। ਇਸ ਮੌਕੇ ਓਪੀ ਸੋਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੌਜਵਾਨਾਂ ਦੇ ਜੀਵਨ ਨਾਲ ਕੋਝਾ ਮਜ਼ਾਕ ਕਰ ਰਹੀ ਹੈ। ਇਸੇ ਦੌਰਾਨ ਲੁਧਿਆਣਾ ਵਿਚ ਵੀ ਕਾਂਗਰਸੀ ਆਗੂਆਂ ਨੇ ਅਗਨੀਪੱਥ ਯੋਜਨਾ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਫੌਜ ਵਿਚ ਭਰਤੀ ਲਈ ਇੱਕ ਅਗਨੀਪੱਥ ਨਾਮ ਦੀ ਯੋਜਨਾ ਲਿਆਂਦੀ ਹੈ, ਜਿਸ ਤਹਿਤ ਚਾਰ ਸਾਲਾਂ ਲਈ ਨੌਜਵਾਨਾਂ ਦੀ ਭਰਤੀ ਕੀਤੀ ਜਾਣੀ ਹੈ, ਜਿਸ ਦਾ ਦੇਸ਼ ਭਰ ਵਿਚ ਵਿਰੋਧ ਹੋ ਰਿਹਾ ਹੈ।

 

RELATED ARTICLES
POPULAR POSTS