ਬਜਟ ਨੂੰ ਨਵੇਂ ਪੰਜਾਬ ਲਈ ਰੂਪ ਰੇਖਾ ਉਲੀਕਣ ਵਾਲਾ ਦੱਸਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਸਾਲ 2022-23 ਦੇ ਸੂਬਾ ਸਰਕਾਰ ਦੇ ਕਰ ਮੁਕਤ ਬਜਟ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਨਵੇਂ ਪੰਜਾਬ ਲਈ ਰੂਪ-ਰੇਖਾ ਉਲੀਕਣ ਵਾਲਾ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਨਾਲ ਵਿਚਾਰ-ਵਟਾਂਦਰਾ ਕਰਕੇ ਬਣਾਇਆ ਇਤਿਹਾਸਕ ਬਜਟ ਪੇਸ਼ ਕਰਨ ਲਈ ਮੈਂ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਵਧਾਈ ਦਿੰਦਾ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ, ਖੇਤੀਬਾੜੀ ਤੇ ਵਣਜ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਜਨਤਾ ਦਾ ਬਜਟ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਨੂੰ ਜਲਦੀ ਪੂਰਾ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਵਿੱਤੀ ਖੇਤਰ ਵਿੱਚ ਵੀ ਜਲਦੀ ਹੀ ਕ੍ਰਾਂਤੀਕਾਰੀ ਸੁਧਾਰ ਨਜ਼ਰ ਆਉਣਗੇ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …