3.2 C
Toronto
Tuesday, December 23, 2025
spot_img
Homeਭਾਰਤਉਲੰਪਿਕ ਤਮਗਾ ਜੇਤੂ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਦਿਹਾਂਤ

ਉਲੰਪਿਕ ਤਮਗਾ ਜੇਤੂ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਦਿਹਾਂਤ

ਸਮੁੱਚੇ ਖੇਡ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ/ਬਿਊਰੋ ਨਿਊਜ਼
ਉਲੰਪਿਕ ਅਤੇ ਵਿਸ਼ਵ ਕੱਪ ਤਮਗਾ ਜੇਤੂ ਟੀਮ ਦਾ ਹਿੱਸਾ ਰਹੇ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਅੱਜ ਸਵੇਰੇ ਜਲੰਧਰ ਵਿਚ ਦਿਹਾਂਤ ਹੋ ਗਿਆ। 1970 ਦੇ ਦਹਾਕੇ ਵਿੱਚ ਭਾਰਤ ਦੀਆਂ ਕਈ ਯਾਦਗਾਰ ਜਿੱਤਾਂ ਦਾ ਹਿੱਸਾ ਰਹੇ ਵਰਿੰਦਰ ਸਿੰਘ ਦੀ ਉਮਰ 75 ਸਾਲ ਸੀ। ਵਰਿੰਦਰ 1975 ਵਿੱਚ ਕੁਆਲਾਲੰਪੁਰ ਵਿੱਚ ਪੁਰਸ਼ ਹਾਕੀ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦਾ ਹਿੱਸਾ ਸਨ। ਇਸ ਵੱਕਾਰੀ ਟੂਰਨਾਮੈਂਟ ’ਚ ਭਾਰਤ ਦਾ ਹੁਣ ਤੱਕ ਦਾ ਇਹ ਇਕਲੌਤਾ ਸੋਨ ਤਗਮਾ ਹੈ। ਇਸ ਵਿੱਚ ਭਾਰਤ ਨੇ ਉਦੋਂ ਫਾਈਨਲ ਵਿੱਚ ਕੱਟੜ ਵਿਰੋਧੀ ਪਾਕਿਸਤਾਨ ਨੂੰ 2-1 ਨਾਲ ਹਰਾਇਆ ਸੀ। ਵਰਿੰਦਰ ਉਸ ਭਾਰਤੀ ਟੀਮ ਦਾ ਵੀ ਹਿੱਸਾ ਸੀ, ਜਿਸ ਨੇ 1972 ਮਿਊਨਿਖ ਉਲੰਪਿਕ ਵਿੱਚ ਕਾਂਸੀ ਦਾ ਤਗਮਾ ਅਤੇ 1973 ਵਿੱਚ ਐਮਸਟਰਡਮ ਵਿੱਚ ਹਾਕੀ ਵਿਸ਼ਵ ਕੱਪ ’ਚ ਚਾਂਦੀ ਦਾ ਤਗਮਾ ਜਿੱਤਿਆ ਸੀ। ਵਰਿੰਦਰ ਦੀ ਟੀਮ ਮੌਜੂਦਗੀ ਵਿੱਚ ਭਾਰਤ ਨੇ 1974 ਅਤੇ 1978 ਦੀਆਂ ਏਸ਼ੀਅਨ ਖੇਡਾਂ ਵਿੱਚ ਵੀ ਚਾਂਦੀ ਦੇ ਤਗਮੇ ਜਿੱਤੇ ਸਨ। ਉਹ 1975 ਮਾਂਟਰੀਅਲ ਉਲੰਪਿਕ ਵਿੱਚ ਭਾਰਤੀ ਟੀਮ ਵਿੱਚ ਵੀ ਸਨ। ਹਾਕੀ ਖਿਡਾਰੀ ਵਰਿੰਦਰ ਸਿੰਘ ਦੇ ਦਿਹਾਂਤ ’ਤੇ ਸਮੁੱਚੇ ਖੇਡ ਜਗਤ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

RELATED ARTICLES
POPULAR POSTS