ਰੀੜ੍ਹ ਦੀ ਹੱਡੀ ਦਾ ਹੋਇਆ ਸੀ ਸਫਲ ਅਪਰੇਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਿਛਲੇ ਦਿਨੀਂ ਲੰਡਨ ਦੇ ਇਕ ਹਸਪਤਾਲ ਵਿਚ ਰੀੜ੍ਹ ਦੀ ਹੱਡੀ ਦਾ ਅਪਰੇਸ਼ਨ ਹੋਇਆ ਸੀ। ਕੈਪਟਨ ਅਮਰਿੰਦਰ ਸਿੰਘ ਹੋਰਾਂ ਦੀ ਸਿਹਤ ਹੁਣ ਠੀਕ ਹੈ ਅਤੇ ਉਨ੍ਹਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੇ ਕੈਪਟਨ ਦੀ ਹੋਈ ਸਰਜਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ ਅਤੇ ਕੈਪਟਨ ਦੀ ਧੀ ਜੈਇੰਦਰ ਕੌਰ ਅਤੇ ਪਰਿਵਾਰ ਦੇ ਹੋਰ ਮੈਂਬਰ ਲੰਡਨ ਵਿਚ ਉਨ੍ਹਾਂ ਦੇ ਨਾਲ ਸਨ। ਕੈਪਟਨ ਅਮਰਿੰਦਰ ਦੇ ਮੁੱਖ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਦੱਸਿਆ ਕਿ ਕੈਪਟਨ ਹੁਣ ਬਿਹਤਰ ਮਹਿਸੂਸ ਕਰ ਰਹੇ ਹਨ ਅਤੇ ਹਸਪਤਾਲ ਵਿਚੋਂ ਖੁਦ ਚੱਲ ਕੇ ਬਾਹਰ ਆਏ ਹਨ। ਉਨ੍ਹਾਂ ਦੱਸਿਆ ਕਿ ਕੈਪਟਨ ਨੇ ਹਸਪਤਾਲ ਦੇ ਸਟਾਫ ਦਾ ਧੰਨਵਾਦ ਵੀ ਕੀਤਾ। ਚਾਹਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਹੋਰਾਂ ਨੇ ਆਪਣੇ ਸਾਥੀਆਂ ਨੂੰ ਸੰਦੇਸ਼ ਦਿੱਤਾ ਹੈ ਕਿ ਉਹ ਜਲਦ ਹੀ ਪੂਰੀ ਤਰ੍ਹਾਂ ਠੀਕ ਹੋ ਕੇ ਭਾਰਤ ਪਰਤ ਆਉਣਗੇ। ਚਾਹਲ ਨੇ ਦੱਸਿਆ ਕਿ ਡਾਕਟਰਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕੁਝ ਦਿਨ ਅਰਾਮ ਕਰਨ ਦੀ ਸਲਾਹ ਦਿੱਤੀ ਹੈ ਅਤੇ ਉਨ੍ਹਾਂ ਨੂੰ ਭਾਰਤ ਪਰਤਣ ਲਈ ਅਜੇ ਦੋ ਹਫਤਿਆਂ ਦਾ ਸਮਾਂ ਲੱਗ ਸਕਦਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …