28.6 C
Toronto
Thursday, August 13, 2026
spot_img
Homeਪੰਜਾਬਪੰਜਾਬ ਸਕੂਲ ਸਿੱਖਿਆ ਬੋਰਡ ਨੇ +2 ਦਾ ਨਤੀਜਾ ਐਲਾਨਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ +2 ਦਾ ਨਤੀਜਾ ਐਲਾਨਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ +2 ਦਾ ਨਤੀਜਾ ਐਲਾਨਿਆਪਹਿਲੇ ਤਿੰਨ ਸਥਾਨਾਂ ’ਤੇ ਕੁੜੀਆਂ ਅਤੇ ਤਿੰਨਾਂ ਦੇ ਅੰਕ ਬਰਾਬਰ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਵੱਲੋਂ ਅੱਜ ਬਾਅਦ ਦੁਪਹਿਰ ਆਨਲਾਈਨ ਵਿਧੀ ਰਾਹੀਂ +2 ਦਾ ਨਤੀਜਾ ਐਲਾਨਿਆ ਗਿਆ। ਪ੍ਰੀਖਿਆ ਵਿੱਚ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਲੁਧਿਆਣਾ ਦੀ ਅਰਸ਼ਦੀਪ ਕੌਰ ਨੇ ਕੁੱਲ ਅੰਕ 500 ’ਚੋਂ 497 ਅੰਕ ਪ੍ਰਾਪਤ ਕਰਕੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਛੋਆਣਾ (ਮਾਨਸਾ) ਦੀ ਅਰਸ਼ਪ੍ਰੀਤ ਕੌਰ ਨੇ ਕੁੱਲ ਅੰਕ 500 ’ਚੋਂ 497 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਮੱਲਿਆ ਹੈ ਅਤੇ ਇਸੇ ਤਰ੍ਹਾਂ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ ਜ਼ਿਲ੍ਹਾ ਫਰੀਦਕੋਟ ਦੀ ਕੁਲਵਿੰਦਰ ਕੌਰ ਨੇ ਵੀ ਕੁੱਲ ਅੰਕ 500 ’ਚੋਂ 497 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਹਾਲਾਂਕਿ ਇਨ੍ਹਾਂ ਤਿੰਨਾਂ ਦੇ ਬਰਾਬਰ ਅੰਕ ਹਨ ਪਰ ਬੋਰਡ ਮੈਨੇਜਮੈਂਟ ਨੇ ਵਿਦਿਆਰਥਣਾਂ ਦੀ ਜਨਮ ਮਿਤੀ ਦੇ ਆਧਾਰ ’ਤੇ ਮੈਰਿਟ ਐਲਾਨੀ ਹੈ। ਚੇਅਰਮੈਨ ਨੇ ਦੱਸਿਆ ਕਿ ਪ੍ਰੀਖਿਆ ਵਿੱਚ ਕੁੱਲ 3 ਲੱਖ 1 ਹਜ਼ਾਰ 700 ਵਿਦਿਆਰਥੀ ਬੈਠੇ, ਜਿਨ੍ਹਾਂ ’ਚੋਂ 2 ਲੱਖ 92 ਹਜ਼ਾਰ 530 ਪਾਸ ਹੋਏ ਹਨ, ਜਿਨਾਂ ਦੀ ਪਾਸ ਪ੍ਰਤੀਸ਼ਤਤਾ 96.96 ਫੀਸਦੀ ਬਣਦੀ ਹੈ। ਚੇਅਰਮੈਨ ਨੇ ਪੰਜਾਬ ਭਰ ’ਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਈਆਂ ਬੱਚੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਹੈ।

RELATED ARTICLES
POPULAR POSTS