Breaking News
Home / ਪੰਜਾਬ / ਸਿਮਰਨਜੀਤ ਸਿੰਘ ਮਾਨ ਨੂੰ ਹੋਇਆ ਕਰੋਨਾ

ਸਿਮਰਨਜੀਤ ਸਿੰਘ ਮਾਨ ਨੂੰ ਹੋਇਆ ਕਰੋਨਾ

ਡਾਕਟਰਾਂ ਨੇ 7 ਦਿਨ ਆਈਸੋਲੇਸ਼ਨ ’ਚ ਰਹਿਣ ਦੀ ਦਿੱਤੀ ਸਲਾਹ
ਸੰਗਰੂਰ/ਬਿਊਰੋ ਨਿਊਜ਼
ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਸਿਮਰਨਜੀਤ ਸਿੰਘ ਮਾਨ ਕਰੋਨਾ ਪਾਜ਼ੇਟਿਵ ਹੋ ਗਏ ਹਨ। ਜ਼ਿਕਰਯੋਗ ਹੈ ਕਿ ਲੰਘੀ 26 ਜੂਨ ਨੂੰ ਆਏ ਜ਼ਿਮਨੀ ਚੋਣ ਨਤੀਜੇ ਵਿਚ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਮਿਲੀ ਅਤੇ ਉਨ੍ਹਾਂ ਜੇਤੂ ਰੋਡ ਸ਼ੋਅ ਵੀ ਕੱਢਿਆ ਸੀ। ਇਸ ਰੋਡ ਸ਼ੋਅ ਦੌਰਾਨ ਹੀ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ ਅਤੇ ਉਨ੍ਹਾਂ ਨੂੰ ਘਰ ਲਿਜਾਇਆ ਗਿਆ ਸੀ। ਹੁਣ ਮੈਡੀਕਲ ਜਾਂਚ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਇਸ ਸਬੰਧੀ ਉਨ੍ਹਾਂ ਖੁਦ ਸ਼ੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਗਲੇ ਵਿਚ ਖਰਾਬੀ ਮਹਿਸੂਸ ਹੋ ਰਹੀ ਸੀ ਅਤੇ ਹੁਣ ਉਨ੍ਹਾਂ ਦੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਹੁਣ ਠੀਕ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡਾਕਟਰਾਂ ਨੇ 7 ਦਿਨ ਆਈਸੋਲੇਸ਼ਨ ਵਿਚ ਰਹਿਣ ਦੀ ਸਲਾਹ ਦਿੱਤੀ ਹੈ। ਇਸ ਤੋਂ ਬਾਅਦ ਆਮ ਦਿਨਾਂ ਦੀ ਵਾਂਗ ਹੀ ਸੰਗਤ ਦੇ ਦਰਸ਼ਨ ਕਰਾਂਗੇ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਵਲੋਂ ਸੰਗਰੂਰ ਲੋਕ ਸਭਾ ਸੀਟ ਤੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ ਅਤੇ ਹੁਣ ਸਿਮਰਨਜੀਤ ਸਿੰਘ ਮਾਨ ਨੇ ਇਸ ਸੀਟ ’ਤੇ ਜਿੱਤ ਹਾਸਲ ਕੀਤੀ ਹੈ।

 

Check Also

ਲੁਧਿਆਣਾ ਵਿਜੀਲੈਂਸ ਦਾ ਐਸ.ਐਸ.ਪੀ. ਜਗਤਪ੍ਰੀਤ ਸਿੰਘ ਸਸਪੈਂਡ

ਕਾਂਗਰਸੀ ਉਮੀਦਵਾਰ ਆਸ਼ੂ ਨੂੰ ਲੋਕਾਂ ਦੀ ਹਮਦਰਦੀ ਮਿਲਣ ਲਈ ਭੇਜਿਆ ਗਿਆ ਸੀ ਨੋਟਿਸ ਲੁਧਿਆਣਾ/ਬਿਊਰੋ ਨਿਊਜ਼ …