Breaking News
Home / ਪੰਜਾਬ / ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਵੱਡਾ ਝਟਕਾ

ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਵੱਡਾ ਝਟਕਾ

ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ’ਤੇ ਲਗਾਈ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਨਵੀਂ ਐਕਸਾਈਜ਼ ਪਾਲਿਸੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੱਡਾ ਝਟਕਾ ਲੱਗਾ ਹੈ। ਪੰਜਾਬ ਸਰਕਾਰ ਦੀ ਐਕਸਾਈਜ਼ ਪਾਲਿਸੀ ਖਿਲਾਫ ਹਾਈਕੋਰਟ ’ਚ ਦਾਇਰ ਪਟੀਸ਼ਨਾਂ ’ਤੇ ਅੱਜ ਮੰਗਲਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਸੁਣਵਾਈ ਤੋਂ ਬਾਅਦ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ’ਤੇ ਰੋਕ ਲਗਾ ਦਿੱਤੀ ਹੈ। ਇਸਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਕੋਲੋਂ ਜਵਾਬ ਵੀ ਮੰਗ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਜਾਰੀ ਕੀਤੀ ਗਈ ਐਕਸਾਈਜ਼ ਪਾਲਿਸੀ 2022-23 ਨੂੰ ਚਾਰ ਵਿਅਕਤੀਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨਾਂ ਦਾਖਲ ਕਰਕੇ ਚੁਣੌਤੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਐਕਸਾਈਜ਼ ਪਾਲਿਸੀ ਖਿਲਾਫ ਸਾਰੀਆਂ ਪਟੀਸ਼ਨਾਂ ਮਨਜੂਰ ਕਰ ਲਈਆਂ ਸਨ, ਜਿਨ੍ਹਾਂ ’ਤੇ ਅੱਜ ਮੰਗਲਵਾਰ ਨੂੰ ਇਕੱਠਿਆਂ ਸੁਣਵਾਈ ਹੋਈ। ਇਨ੍ਹਾਂ ਪਟੀਸ਼ਨਾਂ ’ਚ ਆਰੋਪ ਲਗਾਏ ਗਏ ਸਨ ਕਿ ਨਵੀਂ ਐਕਸਾਈਜ਼ ਪਾਲਿਸੀ ਰਾਹੀਂ ਪੰਜਾਬ ਵਿਚ ਸ਼ਰਾਬ ਕਾਰੋਬਾਰ ’ਚ ਮਨੋਪਲੀ ਨੂੰ ਬੜਾਵਾ ਦਿੱਤਾ ਗਿਆ ਹੈ, ਜਿਸ ਨਾਲ ਛੋਟੇ ਸ਼ਰਾਬ ਕਾਰੋਬਾਰੀਆਂ ਨੂੰ ਨੁਕਸਾਨ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ਨਵੀਂ ਐਕਸਾਈਜ਼ ਪਾਲਿਸੀ ਆਉਂਦੀ ਇਕ ਜੁਲਾਈ ਤੋਂ ਸ਼ੁਰੂ ਹੋਣੀ ਸੀ।

Check Also

ਦਿਲਰੋਜ਼ ਨੂੰ ਜਿੰਦਾ ਦਫ਼ਨਾਉਣ ਵਾਲੀ ਨੀਲਮ ਨੂੰ ਲੁਧਿਆਣਾ ਕੋਰਟ ਨੇ ਸੁਣਾਈ ਮੌਤ ਦੀ ਸਜ਼ਾ

ਆਰੋਪੀ ਨੀਲਮ ਨੇ ਸਾਲ 2021 ’ਚ ਦਿੱਤਾ ਸੀ ਘਟਨਾ ਨੂੰ ਅੰਜ਼ਾਮ ਲੁਧਿਆਣਾ/ਬਿਊਰੋ ਨਿਊਜ਼ : ਢਾਈ …