Breaking News
Home / ਪੰਜਾਬ / ਪੰਜਾਬ ਵਿਧਾਨ ਸਭਾ ’ਚ ਗੂੰਜਿਆ ਅਗਨੀਪੱਥ ਯੋਜਨਾ ਦਾ ਮੁੱਦਾ

ਪੰਜਾਬ ਵਿਧਾਨ ਸਭਾ ’ਚ ਗੂੰਜਿਆ ਅਗਨੀਪੱਥ ਯੋਜਨਾ ਦਾ ਮੁੱਦਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਪੱਥ ਯੋਜਨਾ ਖਿਲਾਫ ਮਤਾ ਲਿਆਉਣ ਦਾ ਕੀਤਾ ਵਾਅਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਇਜਲਾਸ ਦੇ ਅੱਜ ਚੌਥੇ ਦਿਨ ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦਾ ਮੁੱਦਾ ਵੀ ਗੂੰਜਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਗਨੀਪੱਥ ਯੋਜਨਾ ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਦੇ ਖਿਲਾਫ ਹੈ ਕਿਉਂਕਿ ਦੇਸ਼ ਦੀ ਫੌਜ ਵਿਚ ਪੰਜਾਬੀ ਨੌਜਵਾਨਾਂ ਦਾ ਵੱਡਾ ਯੋਗਦਾਨ ਹੈ। ਬਾਜਵਾ ਨੇ ਕਿਹਾ ਕਿ ਭਾਰਤ ਹਮੇਸ਼ਾ ਚੀਨ ਅਤੇ ਪਾਕਿਸਤਾਨ ਦੇ ਖਤਰਿਆਂ ਦਾ ਸਾਹਮਣਾ ਕਰਦਾ ਰਿਹਾ ਹੈ ਅਤੇ ਅਜਿਹੇ ਵਿਚ ਠੇਕੇ ’ਤੇ ਸਿਪਾਹੀ ਭਰਤੀ ਨਹੀਂ ਕੀਤੇ ਜਾ ਸਕਦੇ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਭਾਵਨਾਤਮਕ ਮੁੱਦਾ ਹੈ ਅਤੇ 17 ਸਾਲ ਦਾ ਬੱਚਾ 21 ਸਾਲ ਵਿਚ ਰਿਟਾਇਰ ਹੋ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਫਿਰ ਉਹ ਨੌਜਵਾਨ ਖੁਦ ਨੂੰ ਸਾਬਕਾ ਫੌਜੀ ਵੀ ਨਹੀਂ ਲਿਖ ਸਕਦਾ ਅਤੇ ਉਸ ਨੂੰ ਕੰਟੀਨ ਦਾ ਲਾਭ ਵੀ ਨਹੀਂ ਮਿਲੇਗਾ। ਭਗਵੰਤ ਮਾਨ ਨੇ ਅਗਨੀਪੱਥ ਯੋਜਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਯੋਜਨਾ ਦੇ ਖਿਲਾਫ ਹੈ ਅਤੇ ਇਸ ਸਬੰਧੀ ਵਿਧਾਨ ਸਭਾ ਵਿਚ ਮਤਾ ਲਿਆਂਦਾ ਜਾਵੇਗਾ। ਉਧਰ ਦੂਜੇ ਪਾਸੇ ਭਾਜਪਾ ਦੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਅਗਨੀਪੱਥ ਯੋਜਨਾ ਦੇ ਹੱਕ ਵਿਚ ਗੱਲ ਕਰਦਿਆਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਸਿਰਫ ਵਿਰੋਧੀ ਦਲ ਦੇ ਆਗੂ ਹੋਣ ਕਰਕੇ ਹੀ ਅਗਨੀਪੱਥ ਯੋਜਨਾ ਦਾ ਵਿਰੋਧ ਕਰ ਰਹੇ ਹਨ ਅਤੇ ਉਹ ਇਸ ਯੋਜਨਾ ਸਬੰਧੀ ਕੋਈ ਕਮੀ ਨਹੀਂ ਦੱਸ ਰਹੇ।

 

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …