15.9 C
Toronto
Friday, September 18, 2026
spot_img
Homeਪੰਜਾਬਸੰਗਤ ਸਿੰਘ ਗਿਲਜੀਆਂ ਨੂੰ ਹਾਈ ਕੋਰਟ ਨੇ ਦਿੱਤਾ ਵੱਡਾ ਝਟਕਾ

ਸੰਗਤ ਸਿੰਘ ਗਿਲਜੀਆਂ ਨੂੰ ਹਾਈ ਕੋਰਟ ਨੇ ਦਿੱਤਾ ਵੱਡਾ ਝਟਕਾ

ਸੰਗਤ ਸਿੰਘ ਗਿਲਜੀਆਂ ਨੂੰ ਹਾਈ ਕੋਰਟ ਨੇ ਦਿੱਤਾ ਵੱਡਾ ਝਟਕਾਕੋਰਟ ਨੇ ਗਿਲਜੀਆਂ ਦੀ ਪਟੀਸ਼ਨ ਨੂੰ ਦੱਸਿਆ ਗੈਰ ਜ਼ਰੂਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਉਨ੍ਹਾਂ ਦੀ ਪਟੀਸ਼ਨ ’ਤੇ ਸੁਣਵਾਈ ਨਹੀਂ ਕੀਤੀ। ਪਟੀਸ਼ਨ ਵਿਚ ਗਿਲਜੀਆਂ ਨੇ ਉਨ੍ਹਾਂ ਖਿਲਾਫ਼ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਦਰਜ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਇਸ ਮਾਮਲੇ ’ਚ ਕਿਹਾ ਕਿ ਇਹ ਕੋਈ ਜ਼ਰੂਰੀ ਪਟੀਸ਼ਨ ਨਹੀਂ ਹੈ ਅਤੇ ਇਸ ਦੀ ਰੈਗੂਲਰ ਸੁਣਵਾਈ ਕੀਤੀ ਜਾ ਸਕਦੀ ਹੈ। ਹਾਈ ਕੋਰਟ ਨੇ ਕਿਹਾ ਕਿ ਫ਼ਿਲਹਾਲ ਕੋਰਟ ਵਿਚ ਛੁੱਟੀਆਂ ਚੱਲ ਰਹੀਆਂ ਹਨ। ਜੇਕਰ ਗਿਲਜੀਆਂ ਨੂੰ ਜ਼ਮਾਨਤ ਚਾਹੀਦੀ ਹੈ ਤਾਂ ਉਹ ਲੋਅਰ ਕੋਰਟ ਵਿਚ ਜਾਣ। ਸੰਗਤ ਸਿੰਘ ਗਿਲਜੀਆਂ ਗਿ੍ਰਫ਼ਤਾਰੀ ਤੋਂ ਬਚਣ ਲਈ ਅੰਡਰਗਰਾਊਂਡ ਚੱਲ ਰਹੇ ਹਨ ਅਤੇ ਉਹ ਗਿ੍ਰਫ਼ਤਾਰੀ ਤੋਂ ਪਹਿਲਾਂ ਹਾਈ ਕੋਰਟ ਤੋਂ ਰਾਹਤ ਪਾਉਣ ਦੀ ਕੋਸ਼ਿਸ਼ ਵਿਚ ਸਨ। ਹਾਈ ਕੋਰਟ ਨੇ ਇਹ ਵੀ ਕਿਹਾ ਕਿ ਜੇਕਰ ਗਿਲਜੀਆਂ ਨੂੰ ਇਹ ਮਾਮਲਾ ਅਰਜੈਂਟ ਲਗਦਾ ਹੈ ਤਾਂ ਉਹ ਅੰਤਿ੍ਰਮ ਜ਼ਮਾਨਤ ਲਈ ਪਟੀਸ਼ਨ ਦਾਇਰ ਕਰ ਸਕਦੇ ਹਨ। ਧਿਆਨ ਰਹੇ ਕਿ ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਵਿਚ ਹੋਏ ਘੋਟਾਲੇ ਨੂੰ ਲੈ ਕੇ ਮਾਮਲਾ ਦਰਜ ਕੀਤਾ ਸੀ, ਜਿਸ ’ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ-ਨਾਲ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਸਾਧੂ ਸਿੰਘ ਧਰਮਸੋਤ ਇਸ ਸਮੇਂ ਹਿਰਾਸਤ ਵਿਚ ਹਨ ਜਦਕਿ ਸੰਗਤ ਸਿੰਘ ਗਿਲਜੀਆਂ ਰੂਪੋਸ਼ ਹਨ।

 

RELATED ARTICLES
POPULAR POSTS