Breaking News
Home / ਪੰਜਾਬ / ਡਰੱਗ ਇੰਸਪੈਕਟਰ ਬਬਲੀਨ ਕੌਰ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫ਼ਤਾਰ

ਡਰੱਗ ਇੰਸਪੈਕਟਰ ਬਬਲੀਨ ਕੌਰ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫ਼ਤਾਰ

ਮੈਡੀਕਲ ਸਟੋਰ ਸੰਚਾਲਕ ਕੋਲੋਂ ਲਾਇਸੈਂਸ ਜਾਰੀ ਕਰਨ ਬਦਲੇ ਰਿਸ਼ਵਤ ਮੰਗਣ ਦਾ ਆਰੋਪ
ਅੰਮਿ੍ਰਤਸਰ/ਬਿਊਰੋ ਨਿਊਜ਼ : ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਅਤੇ ਇਕ ਦਰਜਾ ਚਾਰ ਮੁਲਾਜ਼ਮ ਨੂੰ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਬਬਲੀਨ ਕੌਰ ’ਤੇ ਆਪਣੇ ਅਧੀਨ ਕੰਮ ਕਰਨ ਵਾਲੇ ਦਰਜਾ ਚਾਰ ਮੁਲਾਜ਼ਮ ਰਾਹੀਂ ਮੈਡੀਕਲ ਸਟੋਰ ਸੰਚਾਲਕ ਕੋਲੋਂ ਲਾਇਸੰਸ ਜਾਰੀ ਕਰਨ ਬਦਲੇ ਰਿਸ਼ਵਤ ਮੰਗਣ ਦਾ ਆਰੋਪ ਹੈ। ਇਸ ਸਬੰਧੀ ਜਦੋਂ ਪੁਲਿਸ ਨੇ ਦਰਜਾ ਚਾਰ ਕਰਮਚਾਰੀ ਕੋਲੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਡਰੱਗ ਇੰਸਪੈਕਟਰ ਬਬਲੀਨ ਕੌਰ ਦਾ ਨਾਂ ਲਿਆ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਬਬਲੀਨ ਕੌਰ ਨੂੰ ਗਿ੍ਰਫ਼ਤਾਰ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਪੁਲਿਸ ਡਰੱਗ ਇੰਸਪੈਕਟਰ ਨੂੰ ਗਿ੍ਰਫ਼ਤਾਰ ਕਰਨ ਲਈ ਅੰਮਿ੍ਰਤਸਰ ਸਥਿਤ ਉਸ ਦੇ ਘਰ ਪਹੁੰਚੀ ਪ੍ਰੰਤੂ ਉਹ ਉਥੇ ਨਹੀਂ ਮਿਲੀ। ਪੁਲਿਸ ਨੂੰ ਜਾਣਕਾਰੀ ਪ੍ਰਾਪਤ ਹੋਈ ਕਿ ਡਰੱਗ ਇੰਸਪੈਕਟਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਲੁਕੀ ਹੋਈ ਹੈ। ਸੂਚਨਾ ਦੇ ਆਧਾਰ ’ਤੇ ਪੰਜਾਬ ਪੁਲਿਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰੇਡ ਕੀਤੀ ਅਤੇ ਪੁਲਿਸ ਨੇ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਗਿ੍ਰਫ਼ਤਾਰ ਕਰ ਲਿਆ, ਜਿਸ ਤੋਂ ਬਾਅਦ ਪੁਲਿਸ ਪੁੱਛਗਿੱਛ ਲਈ ਉਸ ਆਪਣੇ ਨਾਲ ਗੁਰਦਾਸਪੁਰ ਲੈ ਗਈ।

 

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …