0.9 C
Toronto
Wednesday, January 7, 2026
spot_img
Homeਪੰਜਾਬਪੰਜਾਬ ’ਚ ਫਿਰ ਵਧਿਆ ਕਰੋਨਾ

ਪੰਜਾਬ ’ਚ ਫਿਰ ਵਧਿਆ ਕਰੋਨਾ

3 ਮਹੀਨਿਆਂ ਵਿਚ ਪਹਿਲੀ ਵਾਰ 24 ਘੰਟਿਆਂ ਦੌਰਾਨ 200 ਤੋਂ ਜ਼ਿਆਦਾ ਕਰੋਨਾ ਮਰੀਜ਼ਾਂ ਦੀ ਪੁਸ਼ਟੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਦੇ ਮਾਮਲੇ ਇਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਬੀਤੇ 3 ਮਹੀਨਿਆਂ ਵਿਚ ਹੁਣ ਪਹਿਲੀ ਵਾਰ ਲੰਘੇ 24 ਘੰਟਿਆਂ ਦੌਰਾਨ ਕਰੋਨਾ ਦੇ 202 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸੇ ਦੌਰਾਨ 35 ਵਿਅਕਤੀਆਂ ਨੂੰ ਲਾਈਫ ਸੇਵਿੰਗ ਸਪੋਰਟ ’ਤੇ ਰੱਖਿਆ ਗਿਆ ਹੈ। ਪੰਜਾਬ ’ਚ ਕਰੋਨਾ ਦਾ ਪਾਜ਼ੀਟਿਵਟੀ ਰੇਟ ਹੁਣ 1.81 ਫੀਸਦੀ ਤੱਕ ਪਹੁੰਚ ਗਿਆ ਹੈ। ਪੰਜਾਬ ਵਿਚ ਕਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ ਹੁਣ ਇਕ ਹਜ਼ਾਰ ਵੱਲ ਨੂੰ ਵਧ ਰਹੀ ਹੈ। ਸਭ ਤੋਂ ਚਿੰਤਾ ਦੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਦੇ ਪੱਧਰ ’ਤੇ ਕੋਵਿਡ ਦੀ ਸਥਿਤੀ ਨੂੰ ਰੀਵਿਊ ਤੱਕ ਨਹੀਂ ਕੀਤਾ ਜਾ ਰਿਹਾ। ਸਰਕਾਰ ’ਚ ਸਿਹਤ ਮੰਤਰੀ ਦਾ ਅਹੁਦਾ ਖਾਲੀ ਪਿਆ ਹੈ। ਮੰਤਰੀ ਡਾ. ਵਿਜੇ ਸਿੰਗਲਾ ਦੀ ਬਰਖਾਸਤਗੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਸਿਹਤ ਮੰਤਰਾਲਾ ਆਪਣੇ ਕੋਲ ਹੀ ਰੱਖਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤੇ ਸਿਮਰਨਜੀਤ ਸਿੰਘ ਮਾਨ ਵੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਇਸੇ ਦੌਰਾਨ ਭਾਰਤ ਭਰ ਵਿਚ ਲੰਘੇ 24 ਘੰਟਿਆਂ ਦੌਰਾਨ ਕਰੋਨਾ ਦੇ 14 ਹਜ਼ਾਰ 500 ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋਈ ਹੈ।

 

RELATED ARTICLES
POPULAR POSTS