-9.2 C
Toronto
Monday, January 5, 2026
spot_img
Homeਪੰਜਾਬਸਿਮਰਨਜੀਤ ਸਿੰਘ ਮਾਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਦਾਖਲ

ਸਿਮਰਨਜੀਤ ਸਿੰਘ ਮਾਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਦਾਖਲ

ਮੁੱਖ ਮੰਤਰੀ ਭਗਵੰਤ ਮਾਨ ਨੇ ਸਿਮਰਨਜੀਤ ਸਿੰਘ ਮਾਨ ਦੀ ਸਿਹਤਯਾਬੀ ਲਈ ਕੀਤੀ ਕਾਮਨਾ
ਪਟਿਆਲਾ/ਬਿਊਰੋ ਨਿਊਜ਼
ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਖਰਾਬ ਹੋ ਗਈ ਹੈ ਅਤੇ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜ਼ਿਕਰਯੋਗ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਹੋਰਾਂ ਦੀ ਲੰਘੇ ਕੱਲ੍ਹ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਡਾਕਟਰਾਂ ਅਤੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਬਿਹਤਰ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ ਅਤੇ ਇਲਾਜ ’ਚ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਲੰਘੀ 26 ਜੂਨ ਨੂੰ ਜਦੋਂ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਜਿੱਤੀ ਤਾਂ ਉਨ੍ਹਾਂ ਦੇ ਸਮਰਥਕਾਂ ਨੇ ਜੇਤੂ ਰੋਡ ਸ਼ੋਅ ਵੀ ਕੱਢਿਆ ਸੀ, ਜਿਸ ਦੌਰਾਨ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਖਰਾਬ ਹੋ ਗਈ ਸੀ ਅਤੇ ਉਹ ਘਰ ਚਲੇ ਗਏ ਸਨ। ਇਸ ਤੋਂ ਬਾਅਦ ਕਰਵਾਈ ਸਿਹਤ ਸਬੰਧੀ ਜਾਂਚ ਦੌਰਾਨ ਉਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆ ਗਈ। ਧਿਆਨ ਰਹੇ ਕਿ ਸਿਮਰਨਜੀਤ ਸਿੰਘ ਮਾਨ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਸੰਗਰੂਰ ਤੋਂ ਹਰਾਇਆ ਹੈ।

 

RELATED ARTICLES
POPULAR POSTS