20.3 C
Toronto
Sunday, September 13, 2026
spot_img
Homeਪੰਜਾਬਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਪੰਜਵਾਂ ਦਿਨ ਵੀ ਰਿਹਾ ਹੰਗਾਮਿਆਂ ਭਰਪੂਰ

ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਪੰਜਵਾਂ ਦਿਨ ਵੀ ਰਿਹਾ ਹੰਗਾਮਿਆਂ ਭਰਪੂਰ

ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਪੰਜਵਾਂ ਦਿਨ ਵੀ ਰਿਹਾ ਹੰਗਾਮਿਆਂ ਭਰਪੂਰਭਲਕੇ ਭਗਵੰਤ ਮਾਨ ਸਰਕਾਰ ‘ਅਗਨੀਪੱਥ’ ਯੋਜਨਾ ਖਿਲਾਫ ਲਿਆਵੇਗੀ ਮਤਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਪੰਜਵਾਂ ਦਿਨ ਵੀ ਹੰਗਾਮਿਆਂ ਭਰਪੂਰ ਹੀ ਰਿਹਾ। ਪ੍ਰਸ਼ਨ ਕਾਲ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅਸੀਂ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਬੱਸਾਂ ਚਲਾਈਆਂ। ਇਸ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਦੀ ਪਾਰਟੀ ਦੀ ਹੀ ਦਿੱਲੀ ਸਰਕਾਰ ਨੇ ਇਹ ਬੱਸਾਂ ਨਹੀਂ ਚੱਲਣ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਨੂੰ 25 ਕਰੋੜ ਰੁਪਏ ਦਾ ਘਾਟਾ ਪਿਆ ਹੈ। ਇਸੇ ਦੌਰਾਨ ਸਾਬਕਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਦੱਸਿਆ ਕਿ ਕੇਂਦਰੀ ਉਡਾਨ ਮੰਤਰੀ ਜਿਓਤਿਰਾਦਿੱਤਿਆ ਸਿੰਧੀਆ ਨੇ ਕਿਹਾ ਸੀ ਕਿ ਦਿੱਲੀ ਸਰਕਾਰ ਚਾਹੇ ਤਾਂ ਬੱਸਾਂ ਚਲਾਈਆਂ ਜਾ ਸਕਦੀਆਂ ਹਨ। ਇਸ ਨੂੰ ਲੈ ਕੇ ਸਦਨ ਵਿਚ ਜੰਮ ਕੇ ਹੰਗਾਮਾ ਹੋਇਆ। ਜ਼ਿਕਰਯੋਗ ਹੈ ਕਿ ਭਲਕੇ ਪੰਜਾਬ ਵਿਧਾਨ ਸਭਾ ਇਜਲਾਸ ਦਾ ਅਖੀਰਲਾ ਦਿਨ ਹੈ ਅਤੇ ਭਗਵੰਤ ਮਾਨ ਸਰਕਾਰ ਵਲੋਂ ਕੇਂਦਰ ਦੀ ‘ਅਗਨੀਪੱਥ ਯੋਜਨਾ’ ਖਿਲਾਫ ਮਤਾ ਵੀ ਲਿਆਂਦਾ ਜਾਵੇਗਾ। ਲੰਘੇ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ ਅਗਨੀਪੱਥ ਯੋਜਨਾ ਦੇ ਖਿਲਾਫ ਆਵਾਜ਼ ਉਠਾਈ ਸੀ ਅਤੇ ਭਗਵੰਤ ਮਾਨ ਨੇ ਇਸ ਯੋਜਨਾ ਖਿਲਾਫ ਮਤਾ ਲਿਆਉਣ ਦੀ ਗੱਲ ਕਹੀ ਸੀ।

 

RELATED ARTICLES
POPULAR POSTS