ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਹੁਣ ਪਿਛਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਲਾਟਰੀ ਘੋਟਾਲੇ ਨੂੰ ਫੜ ਲਿਆ ਹੈ। ਇਸ ਸਬੰਧੀ ਵਿਧਾਨ ਸਭਾ ’ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਨੇ ਸ਼ੂਰੂ ਵਿਚ ਲਾਟਰੀ ਦਾ ਕੰਮ 65 ਕਰੋੜ ਵਿਚ ਅਲਾਟ ਕੀਤਾ ਸੀ ਪ੍ਰੰਤੂੂ ਬਾਅਦ ਵਿਚ ਇਸ ਨੂੰ ਘਟਾ ਕੇ ਪਹਿਲਾਂ ਵਾਲੇ ਵਿਅਕਤੀ ਨੂੰ ਹੀ ਇਹ 35 ਕਰੋੜ ਵਿਚ ਦਿੱਤਾ ਗਿਆ। ਕਾਂਗਰਸ ਸਰਕਾਰ ਵੱਲੋਂ ਇਸ ਤਰ੍ਹਾਂ ਕਿਉਂਕਿ ਕੀਤਾ ਗਿਆ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਸ ਸਮੇਂ ਦੇ ਮੰਤਰੀ ਅਤੇ ਅਫ਼ਸਰ ਨੇ ਰੈਵੇਨਿਊ ਵਿਭਾਗ ਨੂੰ ਇੰਨਾ ਘਾਟਾ ਕਿਉਂਕਿ ਪਾਇਆ ਇਸ ਦੀ ਵਿਭਾਗ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਵਿਚ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਜਾਵੇਗਾ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਲਾਟਰੀ ਸਬੰਧੀ ਮੁੱਦਾ ਪੰਜਾਬ ਵਿਧਾਨ ਸਭਾ ਵਿਚ ਜਲੰਧਰ ਨੌਰਥ ਤੋਂ ਵਿਧਾਇਕ ਬਾਵਾ ਹੈਨਰੀ ਵੱਲੋਂ ਚੁੱਕਿਆ ਗਿਆ ਸੀ। ਉਨ੍ਹਾਂ ਕਿਹਾ ਕਿ ਲਾਟਰੀ ਸਬੰਧੀ ਕੋਈ ਅਜਿਹੀ ਪਾਲਿਸੀ ਬਣਾਈ ਜਾਵੇ ਤਾਂ ਜੋ ਇਸ ’ਤੇ ਸੱਟਾ ਨਾ ਲਗਾਇਆ ਜਾ ਸਕੇ।