ਅਸ਼ਵਨੀ ਸ਼ਰਮਾ ਨੇ ਕਿਹਾ, ਫਿਰੋਜ਼ਪੁਰ ’ਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਕਰਨਗੇ ਉਦਘਾਟਨ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਪੰਜਾਬ ਆਉਣਗੇ ਅਤੇ ਉਹ ਫਿਰੋਜ਼ਪੁਰ ਵਿਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਦਿੱਤੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬਹੁਤ ਜਲਦੀ ਪ੍ਰਧਾਨ ਮੰਤਰੀ ਪੰਜਾਬ ਵਿਚ ਆ ਕੇ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨ ਵਾਲੇ ਹਨ। ਜ਼ਿਕਰਯੋਗ ਹੈ ਕਿ ਪਿਛਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਆ ਰਹੇ ਸਨ ਅਤੇ ਸਕਿਉਰਿਟੀ ਵਿਚ ਹੋਈ ਲਾਪਰਵਾਹੀ ਕਰਕੇ ਅੱਧੇ ਰਸਤੇ ਵਿਚੋਂ ਹੀ ਵਾਪਸ ਚਲੇ ਗਏ ਸਨ। ਫਿਰੋਜ਼ਪੁਰ ਖੇਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਜਨੀਸ਼ ਦਹੀਆ ਨੇ ਵਿਧਾਨ ਸਭਾ ਵਿਚ ਪੀਜੀਆਈ ਸੈਂਟਰ ਦਾ ਮੁੱਦਾ ਚੁੱਕਿਆ ਸੀ, ਜਿਸ ਤੋਂ ਬਾਅਦ ਅਸ਼ਵਨੀ ਸ਼ਰਮਾ ਵਲੋਂ ਪ੍ਰਧਾਨ ਮੰਤਰੀ ਦੇ ਪੰਜਾਬ ਆਉਣ ਵਾਲੇ ਗੱਲ ਕੀਤੀ ਗਈ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਨਾ ਕਰਵਾਉਣ ’ਤੇ ਵਿਰੋਧੀ ਧਿਰਾਂ ਇਕਜੁੱਟ
ਕੇਂਦਰ ਸਰਕਾਰ ਖਿਲਾਫ ਕੱਢੀ ਭੜਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਸੈਨੇਟ ਚੋਣਾਂ ਨਾ ਕਰਵਾਉਣ …