/https://www.thestar.com/content/dam/thestar/opinion/star-columnists/2018/02/05/jagmeet-singh-faces-many-hurdles-as-party-gathers-for-convention/jagmeet_singh.jpg)
ਕੈਨੇਡਾ ਦੀ ਐੱਨਡੀਪੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਜਗਮੀਤ ਸਿੰਘ ਸਣੇ ਸੰਸਦ ਮੈਂਬਰਾਂ ਨੂੰ ਪੈਨਿਕ ਬਟਨ ਦੇਣ ਦਾ ਐਲਾਨ ਕੀਤਾ ਗਿਆ ਹੈ। ਇੱਕ ਰੋਸ ਮੁਜ਼ਾਹਰੇ ਦੌਰਾਨ ਐੱਨਡੀਪੀ ਆਗੂ ਜਗਮੀਤ ਸਿੰਘ ਨਾਲ ਬਦਸਲੂਕੀ ਕੀਤੀ ਗਈ। ਇਸੇ ਤਰ੍ਹਾਂ ਦੀਆਂ ਹੋਰ ਸੰਸਦ ਮੈਂਬਰਾਂ ਨਾਲ ਘਟਨਾਵਾਂ ਵਾਪਰੀਆਂ ਹਨ।
ਦਰਅਸਲ ਆਏ ਦਿਨ ਵਧ ਰਹੀਆਂ ਪਰੇਸ਼ਾਨੀਆਂ, ਖਤਰਿਆਂ ਅਤੇ ਹਿੰਸਾ ਦੀਆਂ ਧਮਕੀਆਂ ਕਾਰਨ ਐਮਰਜੈਂਸੀ ਵਿੱਚ ਪੁਲਿਸ ਨੂੰ ਬੁਲਾਉਣ ਲਈ ਪੈਨਿਕ ਬਟਨ ਦਿੱਤੇ ਜਾ ਰਹੇ ਹਨ। ਇਸ ਫ਼ੈਸਲੇ ਦਾ ਐਲਾਨ ਪਬਲਿਕ ਸੇਫ਼ਟੀ ਮੰਤਰੀ ਮਾਰਕੋ ਮੈਂਡੀਸਿਨੋ ਨੇ ਪਿਛਲੇ ਹਫ਼ਤੇ ਦੇ ਅੱਧ ਵਿੱਚ ਕੀਤਾ। ਉਨ੍ਹਾਂ ਨੂੰ ਖੁਦ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਨੇ ਕਿਹਾ, “ਅਸੀਂ ਆਨਲਾਈਨ ਬਹੁਤ ਹੀ ਨਕਾਰਾਤਮਕ ਅਤੇ ਜ਼ਹਿਰੀਲੀ ਬਿਆਨਬਾਜ਼ੀ ਦੇਖ ਰਹੇ ਹਾਂ” ਜੋ ਬਹੁਤ ਚਿੰਤਾਜਨਕ ਹੈ।
ਨਿਊ ਡੈਮੋਕ੍ਰੇਟਿਕ ਪਾਰਟੀ ਆਗੂ ਅਤੇ ਸਿੱਖ ਭਾਈਚਾਰੇ ਨਾਲ ਸੰਬਧਿਤ ਜਗਮੀਤ ਸਿੰਘ ਨੂੰ ਪਿਛਲੇ ਮਹੀਨੇ ਪੀਟਰਬਰੋ, ਓਂਟਾਰੀਓ ਵਿੱਚ ਇੱਕ ਪ੍ਰਚਾਰ ਦੌਰੇ ਦੌਰਾਨ ਗੁੱਸੇ ਵਿੱਚ ਆਏ ਮੁਜ਼ਾਹਰਾਕਾਰੀਆਂ ਨੇ ਪਰੇਸ਼ਾਨ ਕੀਤਾ ਸੀ। ਵੀਡੀਓ ‘ਚ ਭੀੜ ਨੇ ਜਗਮੀਤ ਸਿੰਘ ਨੂੰ ਬੁਰਾ ਭਲਾ ਕਹਿੰਦੇ ਹੋਏ, ਉਨ੍ਹਾਂ ਨੂੰ “ਗੱਦਾਰ” ਕਿਹਾ ਅਤੇ ਉਨ੍ਹਾਂ ਦੀ ਮੌਤ ਦੀ ਕਾਮਨਾ ਕਰਦੇ ਹੋਏ ਦਿਖਾਇਆ ਗਿਆ।
ਜਗਮੀਤ ਸਿੰਘ ਨੇ ਬਾਅਦ ਵਿੱਚ ਕਿਹਾ ਕਿ ਇਹ ਮੁਕਾਬਲਾ ਉਨ੍ਹਾਂ ਦੇ ਸਿਆਸੀ ਜੀਵਨ ਵਿੱਚ ਹਮਲਾਵਰ ਪੁਣੇ ਦੀਆਂ “ਸਭ ਤੋਂ ਤੀਬਰ, ਧਮਕੀ ਭਰੀਆਂ ਅਤੇ ਅਪਮਾਨਜਨਕ” ਘਟਨਾਵਾਂ ਵਿੱਚੋਂ ਇੱਕ ਸੀ। ਜਗਮੀਤ ਸਿੰਘ ਨੇ ਹਾਲ ਹੀ ਵਿੱਚ ਕਿਹਾ ਕਿ ਉਨ੍ਹਾਂ ਦਾ ਸਟਾਫ਼ ਉਨ੍ਹਾਂ ਦੀ ਸਲਾਤਮੀ ਨੂੰ ਲੈ ਕੇ ਫ਼ਿਕਰਮੰਦ ਹੈ।
ਐੱਨਡੀਪੀ ਸੰਸਦ ਮੈਂਬਰ ਹੀਥਰ ਮੈਕਫਰਸਨ ਨੇ ਸੀਬੀਸੀ ਨਿਊਜ਼ ਨੂੰ ਦੱਸਿਆ ਕਿ ਜਗਮੀਤ ਸਿੰਘ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਪਹਿਲਾਂ ਵੀ ਉਨ੍ਹਾਂ ਨੂੰ ਆਪਣੇ ਪਾਲਤੂ ਕੁੱਤੇ ਨੂੰ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।

