ਰਾਜਸਥਾਨ ਦੇ ਉਦੈਪੁਰ ‘ਚ ਇਕ ਦਰਜੀ ਦਾ ਬੇਰਹਿਮੀ ਨਾਲ ਹੋਇਆ ਸੀ ਕਤਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਸਥਾਨ ਦੇ ਉਦੈਪੁਰ ਵਿੱਚ ਦਰਜੀ ਦਾ ਬੇਰਹਿਮੀ ਨਾਲ ਸਿਰ ਕਲਮ ਕਰਨ ਨਾਲ ਜੁੜੇ ਕੇਸ ਦੀ ਜਾਂਚ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਸੌਂਪ ਦਿੱਤੀ ਹੈ। ਮੰਤਰਾਲੇ ਨੇ ਏਜੰਸੀ ਨੂੰ ਇਸ ਮਾਮਲੇ ਵਿੱਚ ਕਿਸੇ ਦਹਿਸ਼ਤੀ ਸੰਗਠਨ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਹਨ।
ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਤੋਂ ਫੌਰੀ ਮਗਰੋਂ ਐੱਨਆਈਏ ਨੇ ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂਏਪੀਏ) ਤਹਿਤ ਕੇਸ ਦਰਜ ਕਰਕੇ ਰਸਮੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਉਧਰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਉਦੈਪੁਰ ਵਿੱਚ ਦਿਨ-ਦਿਹਾੜੇ ਕੀਤਾ ਗਿਆ ਇਹ ਕਤਲ ਦਹਿਸ਼ਤ ਫੈਲਾਉਣ ਦੇ ਇਰਾਦੇ ਨਾਲ ਕੀਤਾ ਗਿਆ ਸੀ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਐੱਨਆਈਏ ਨੂੰ ਕੇਸ ਦੀ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ।