ਫੌਜੀ ਜਵਾਨ ਨੇ ਆਪਣੇ ਹੀ ਸਾਥੀਆਂ ‘ਤੇ ਚਲਾਈਆਂ ਗੋਲੀਆਂ, 2 ਦੀ ਹੋਈ ਮੌਤ
ਪਠਾਨਕੋਟ : ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਸਥਿਤ ਮੀਰਥਲ ਕੰਟੋਨਮੈਂਟ ‘ਚ ਅੱਜ ਇਕ ਫੌਜੀ ਜਵਾਨ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਫਾਈਨਿੰਗ ਦੌਰਾਨ 2 ਫੌਜੀ ਜਵਾਨਾਂ ਦੀ ਮੌਤ ਹੋ ਗਈ ਅਤੇ ਇਸ ਘਟਨਾ ਤੋਂ ਬਾਅਦ ਕੰਟੋਨਮੈਂਟ ‘ਚ ਹਫ਼ੜਾ-ਦਫੜੀ ਮਚ ਗਈ। ਜਿਸ ਦਾ ਫਾਇਦਾ ਉਠਾਉਂਦੇ ਹੋਏ ਆਰੋਪੀ ਭੱਜਣ ਵਿਚ ਕਾਮਯਾਬ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਲੋਕੇਸ਼ ਨਾਮੀ ਫੌਜੀ ਜਵਾਨ ਨੇ ਆਪਣੇ ਸਾਥੀ ਜਵਾਨਾਂ ‘ਤੇ ਅੰਨ੍ਹੇਵਾਹ ਫਾਈਰਿੰਗ ਕੀਤੀ, ਜਿਸ ਦੌਰਾਨ ਹਵਲਦਾਰ ਗੌਰੀ ਸ਼ੰਕਰ ਅਤੇ ਸੂਰਿਆ ਕਾਂਤ ਦੀ ਮੌਤ ਹੋ ਗਈ। ਘਟਨਾ ਸਥਾਨ ‘ਤੇ ਪਹੁੰਚ ਕੇ ਫੌਜੀ ਅਫ਼ਸਰਾਂ ਵੱਲੋਂ ਆਪਣੇ ਪੱਧਰ ‘ਤੇ ਜਾਂਚ ਕੀਤੀ ਜਾ ਰਹੀ ਅਤੇ ਫਾਇਰਿੰਗ ਕਿਉਂਕਿ ਕੀਤੀ ਇਸ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਆਰਮੀ ਵੱਲੋਂ ਸਬੰਧਤ ਮਾਮਲੇ ਨੂੰ ਲੈ ਕੇ ਪੁਲਿਸ ਸਟੇਸ਼ਨ ਨੰਗਰਪੁਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
Check Also
ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ
ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …