ਭਾਰਤੀ ਰਾਜਦੂਤ ਨੇ ਦੋਵਾਂ ਮੁਲਕਾਂ ਵਿਚਾਲੇ ਹੋਏ ਵਪਾਰ ਦੀ ਕੀਤੀ ਸ਼ਲਾਘਾ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ‘ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਤੇ ਅਮਰੀਕਾ ਦੇ ਸਬੰਧਾਂ ਦੀ ਅਹਿਮੀਅਤ ਸਮਝਦੇ ਹਨ ਤੇ ਉਨ੍ਹਾਂ ਦੋਵਾਂ ਮੁਲਕਾਂ ਵਿਚਾਲੇ ਵਿਸ਼ਵਾਸ ਪੈਦਾ ਕਰਨ ‘ਚ ਅਹਿਮ ਭੂਮਿਕਾ ਨਿਭਾਈ ਹੈ।
ਸੰਧੂ ਨੇ ਕੋਵਿਡ-19 ਆਲਮੀ ਮਹਾਮਾਰੀ ਦੇ ਬਾਵਜੂਦ ਦੋਵਾਂ ਮੁਲਕਾਂ ਵਿਚਾਲੇ ਪਿਛਲੇ ਸਾਲ ਹੋਏ 160 ਅਰਬ ਡਾਲਰ ਦੇ ਰਿਕਾਰਡ ਦੁਵੱਲੇ ਵਪਾਰ ਦੀ ਸ਼ਲਾਘਾ ਕੀਤੀ।
ਉਨ੍ਹਾਂ ਸ਼ਿਕਾਗੋ ‘ਚ ਇੱਕ ਸਮਾਗਮ ਦੌਰਾਨ ਕਿਹਾ ਕਿ 1.4 ਅਰਬ ਨਾਗਰਿਕਾਂ ਦੇ ਮੁਖੀ ਹੋਣ ਦੇ ਨਾਤੇ ਸਾਡੇ ਪ੍ਰਧਾਨ ਮੰਤਰੀ ਨੇ ਸਾਨੂੰ ਸਾਰਿਆਂ ਨੂੰ ਵੱਡੇ ਸੁਫ਼ਨੇ ਦੇਖਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਸਾਨੂੰ ਅਸਲ ਵਿੱਚ ਦਿਖਾਇਆ ਕਿ ਜੇਕਰ ਮਜ਼ਬੂਤ ਇਰਾਦੇ ਨਾਲ ਕੰਮ ਕੀਤਾ ਜਾਵੇ ਤਾਂ ਇਨ੍ਹਾਂ ਸੁਫ਼ਨਿਆਂ ਨੂੰ ਸੱਚ ਕੀਤਾ ਜਾ ਸਕਦਾ ਹੈ, ਜਿਵੇਂ ਕਿ ਆਲਮੀ ਨਕਸ਼ੇ ‘ਤੇ ਭਾਰਤ ਦਾ ਉਭਾਰ ਦਿਖਾਈ ਦੇ ਰਿਹਾ ਹੈ।
Check Also
ਡੋਨਾਲਡ ਟਰੰਪ ਨੇ ਵੋਟਿੰਗ ਨਿਯਮ ਬਦਲੇ
ਹੁਣ ਅਮਰੀਕਾ ’ਚ ਨਾਗਰਿਕਤਾ ਦਾ ਸਬੂਤ ਜ਼ਰੂਰੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣਾਵੀ …