ਕੈਮਬ੍ਰਿਜ : ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਮਬ੍ਰਿਜ ਗੁਰਦੁਆਰਾ ਸਾਹਿਬ ਜੀ ਦੀ ਪੰਜਵੀ ਵਰ੍ਹੇਗੰਢ ਸਬੰਧੀ ਗੁਰਮਤਿ ਸਮਾਗਮ 19 ਜੂਨ 2022 ਦਿਨ ਐਤਵਾਰ ਸਵੇਰੇ 10 ਵਜੇ ਤੋਂ ਦੁਪਹਿਰ 2ਵਜੇ ਤੱਕ ਕਰਵਾਇਆ ਗਿਆ। ਜਿਸ ਦੌਰਾਨ ਗੁਰੂਦੁਆਰਾ ਸਾਹਿਬ ਵਿਖ਼ੇ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜੇ ਹੋਏ ਦੀਵਾਨਾਂ ਵਿਚ ਪੰਥ ਪ੍ਰਸਿੱਧ ਢਾਡੀ ਜਥੇ ਵਿਚ ਢਾਡੀ ਗੁਰਮੁਖ ਸਿੰਘ ਗੁਰਨੂਰ, ਭਾਈ ਸੁਖਜੀਵਨ ਸਿੰਘ ਝੰਡੇਰ, ਭਾਈ ਗੁਰਪ੍ਰੀਤ ਸਿੰਘ, ਹਜੂਰੀ ਕੀਰਤਨੀ ਜਥੇ ਅਤੇ ਬੱਚਿਆਂ ਨੇ ਗੁਰ ਸੰਗਤਾਂ ਨਾਲ ਕੀਰਤਨ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਜੈਦੀਪ ਸਿੰਘ ਫਗਵਾੜਾ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਇਤਿਹਾਸ ਵਿੱਚੋਂ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਕਿਹਾ ਕਿ ਸਾਨੂੰ ਪੀਰੀ-ਮੀਰੀ ਦੇ ਸੰਕਲਪ ਨੂੰ ਸਮਝਣਾ ਪਵੇਗਾ। ਰਾਜਪਾਲ ਸਿੰਘ ਵਲੋਂ ਕਵਿਤਾ ਪੜ੍ਹੀ ਗਈ। ਸਮਾਗਮ ਦੀ ਸੰਪੂਰਨਤਾ ‘ਤੇ ਸੁੱਖਵਿੰਦਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿਤੀ ਅਤੇ ਆਉਣ ਵਾਲੇ ਸਮਾਗਮਾਂ ਵਿਚ ਹਾਜ਼ਰੀ ਭਰਨ ਅਤੇ ਸਹਿਜੋਗ ਦੇਣ ਲਈ ਕਿਹਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਟੁੱਟ ਵਰਤਿਆ। ਭਰਵੀ ਗਿਣਤੀ ਵਿਚ ਸੰਗਤਾਂ ਵਲੋਂ ਹਾਜ਼ਰੀ ਭਰੀ ਗਈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …