Breaking News
Home / ਪੰਜਾਬ / ਸੰਗਤ ਸਿੰਘ ਗਿਲਜ਼ੀਆਂ ਨੂੰ ਹਾਈ ਕੋਰਟ ਨੇ ਦਿੱਤਾ ਵੱਡਾ ਝਟਕਾ

ਸੰਗਤ ਸਿੰਘ ਗਿਲਜ਼ੀਆਂ ਨੂੰ ਹਾਈ ਕੋਰਟ ਨੇ ਦਿੱਤਾ ਵੱਡਾ ਝਟਕਾ

ਅਦਾਲਤ ਨੇ ਗਿਲਜ਼ੀਆਂ ਦੀ ਪਟੀਸ਼ਨ ਨੂੰ ਦੱਸਿਆ ਗੈਰਜ਼ਰੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਨਹੀਂ ਕੀਤੀ। ਪਟੀਸ਼ਨ ਵਿਚ ਗਿਲਜ਼ੀਆਂ ਨੇ ਉਨ੍ਹਾਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦਰਜ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਇਸ ਮਾਮਲੇ ‘ਚ ਕਿਹਾ ਕਿ ਇਹ ਕੋਈ ਜ਼ਰੂਰੀ ਪਟੀਸ਼ਨ ਨਹੀਂ ਹੈ ਅਤੇ ਇਸ ਦੀ ਰੈਗੂਲਰ ਸੁਣਵਾਈ ਕੀਤੀ ਜਾ ਸਕਦੀ ਹੈ। ਹਾਈ ਕੋਰਟ ਨੇ ਕਿਹਾ ਕਿ ਫ਼ਿਲਹਾਲ ਕੋਰਟ ਵਿਚ ਛੁੱਟੀਆਂ ਚੱਲ ਰਹੀਆਂ ਹਨ। ਜੇਕਰ ਗਿਲਜ਼ੀਆਂ ਨੂੰ ਜ਼ਮਾਨਤ ਚਾਹੀਦੀ ਹੈ ਤਾਂ ਉਹ ਲੋਅਰ ਕੋਰਟ ਵਿਚ ਜਾਣ। ਸੰਗਤ ਸਿੰਘ ਗਿਲਜੀਆਂ ਗ੍ਰਿਫ਼ਤਾਰੀ ਤੋਂ ਬਚਣ ਲਈ ਅੰਡਰਗਰਾਊਂਡ ਚੱਲ ਰਹੇ ਹਨ ਅਤੇ ਉਹ ਗ੍ਰਿਫ਼ਤਾਰੀ ਤੋਂ ਪਹਿਲਾਂ ਹਾਈ ਕੋਰਟ ਤੋਂ ਰਾਹਤ ਪਾਉਣ ਦੀ ਕੋਸ਼ਿਸ਼ ਵਿਚ ਸਨ। ਹਾਈ ਕੋਰਟ ਨੇ ਇਹ ਵੀ ਕਿਹਾ ਕਿ ਜੇਕਰ ਗਿਲਜ਼ੀਆਂ ਨੂੰ ਇਹ ਮਾਮਲਾ ਅਰਜੈਂਟ ਲਗਦਾ ਹੈ ਤਾਂ ਉਹ ਅੰਤ੍ਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕਰ ਸਕਦੇ ਹਨ। ਧਿਆਨ ਰਹੇ ਕਿ ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਵਿਚ ਹੋਏ ਘੋਟਾਲੇ ਨੂੰ ਲੈ ਕੇ ਮਾਮਲਾ ਦਰਜ ਕੀਤਾ ਸੀ, ਜਿਸ ‘ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ-ਨਾਲ ਸੰਗਤ ਸਿੰਘ ਗਿਲਜ਼ੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਸਾਧੂ ਸਿੰਘ ਧਰਮਸੋਤ ਇਸ ਸਮੇਂ ਹਿਰਾਸਤ ਵਿਚ ਹਨ ਜਦਕਿ ਸੰਗਤ ਸਿੰਘ ਗਿਲਜ਼ੀਆਂ ਰੂਪੋਸ਼ ਹਨ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਕਿਹਾ : ਮੁੱਖ ਮੰਤਰੀ ਕੇਜਰੀਵਾਲ ਜੇਲ੍ਹ ਅੰਦਰ ਬਿਲਕੁਲ ਠੀਕ ਠਾਕ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ …