-3.7 C
Toronto
Thursday, January 22, 2026
spot_img
Homeਪੰਜਾਬਸਿਮਰਜੀਤ ਬੈਂਸ ਨੂੰ ਭਗੌੜਾ ਐਲਾਨਣ ਦੇ ਚਾਰ ਮਹੀਨਿਆਂ ਬਾਅਦ ਵੀ ਪੁਲਿਸ ਦੇ...

ਸਿਮਰਜੀਤ ਬੈਂਸ ਨੂੰ ਭਗੌੜਾ ਐਲਾਨਣ ਦੇ ਚਾਰ ਮਹੀਨਿਆਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ

ਸੋਸ਼ਲ ਮੀਡੀਆ ‘ਤੇ ਐਕਟਿਵ ਬੈਂਸ ਬਾਰੇ ਪੁਲਿਸ ਨੂੰ ਨਹੀਂ ਮਿਲ ਰਹੀ ਸੂਹ
ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਚਾਰ ਮਹੀਨਿਆਂ ਤੋਂ ਭਗੌੜੇ ਹਨ ਤੇ ਅਦਾਲਤ ਦੀ ਸਖ਼ਤੀ ਦੇ ਬਾਵਜੂਦ ਪੰਜਾਬ ਪੁਲਿਸ ਦੇ ਹਾਲੇ ਤੱਕ ਹੱਥ ਖਾਲੀ ਹਨ। ਸਾਬਕਾ ਵਿਧਾਇਕ ਬੈਂਸ ਨੇ ਦੋ ਜ਼ਮਾਨਤ ਅਰਜ਼ੀਆਂ ਲਗਾਈਆਂ ਸਨ ਤੇ ਉਹ ਦੋਵੇਂ ਹੀ ਹਾਈਕੋਰਟ ਨੇ ਖਾਰਜ ਕਰ ਦਿੱਤੀਆਂ। 24 ਫਰਵਰੀ ਨੂੰ ਸਾਬਕਾ ਵਿਧਾਇਕ ਬੈਂਸ ਨੂੰ ਸਾਥੀਆਂ ਸਣੇ ਲੁਧਿਆਣਾ ਦੀ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ ਸੀ, ਜਿਸ ਮਗਰੋਂ ਉਹ ਕਦੇ-ਕਦੇ ਸੋਸ਼ਲ ਮੀਡੀਆ ‘ਤੇ ਐਕਟਿਵ ਹੁੰਦੇ ਹਨ ਪਰ ਆਪਣੇ ਘਰੋਂ ਤੇ ਦਫਤਰ ਵਿੱਚੋਂ ਫਰਾਰ ਚੱਲ ਰਹੇ ਹਨ। ਸਾਬਕਾ ਵਿਧਾਇਕ ਬੈਂਸ, ਉਨ੍ਹਾਂ ਦਾ ਭਰਾ, ਪੀਏ ਤੇ ਹੋਰਨਾਂ ਕਈ ਵਿਅਕਤੀਆਂ ‘ਤੇ ਕੇਸ ਦਰਜ ਕਰਵਾਉਣ ਵਾਲੀ ਪੀੜਤ ਮਹਿਲਾ ਲਗਾਤਾਰ ਹਾਲੇ ਵੀ ਪੁਲਿਸ ਕਮਿਸ਼ਨਰ ਦਫਤਰ ਵਿੱਚ ਪ੍ਰਦਰਸ਼ਨ ਕਰਦੀ ਹੈ। ਮਹਿਲਾ ਵੱਲੋਂ ਆਰੋਪ ਲਗਾਏ ਜਾ ਰਹੇ ਹਨ ਕਿ ਬੈਂਸ ਨੂੰ ਸਿਆਸੀ ਦਬਾਅ ਕਾਰਨ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ ਹੈ।

 

RELATED ARTICLES
POPULAR POSTS