ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਓਐੱਸਡੀ ਚਮਕੌਰ ਸਿੰਘ ਤੇ ਮੀਡੀਆ ਸਲਾਹਕਾਰ ਕਮਲਜੀਤ ਸਿੰਘ ਖੰਨਾ ਨੇ 14 ਦਿਨ ਦਾ ਨਿਆਂਇਕ ਰਿਮਾਂਡ ਖ਼ਤਮ ਹੋਣ ਮਗਰੋਂ ਸੋਮਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ੀ ਭੁਗਤੀ। ਇਸ ਦੌਰਾਨ ਅਦਾਲਤ ਨੇ ਧਰਮਸੋਤ ਸਮੇਤ ਤਿੰਨੋਂ ਮੁਲਜ਼ਮਾਂ ਨੂੰ ਮੁੜ ਤੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਜੇਲ੍ਹ ਭੇਜ ਦਿੱਤਾ ਹੈ। ਇਨ੍ਹਾਂ ਤਿੰਨਾਂ ਨੂੰ 11 ਜੁਲਾਈ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੇਸ਼ੀ ਦੌਰਾਨ ਧਰਮਸੋਤ ਦੇ ਪਰਿਵਾਰਕ ਮੈਂਬਰ ਤੇ ਸਮਰਥਕ ਵੀ ਅਦਾਲਤ ਵਿੱਚ ਮੌਜੂਦ ਸਨ।