ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਲਈ ਦਿੱਤੀ ਵਧਾਈ
ਖੰਨਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਅਤੇ ਸੰਯੁਕਤ ਸਮਾਜ ਮੋਰਚਾ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਸੰਗਰੂਰ ਲੋਕ ਸਭਾ ਚੋਣ ‘ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ ‘ਤੇ ਅਕਾਲੀ ਦਲ ਅੰਮ੍ਰਿਤਸਰ ਦੇ ਨੇਤਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਚੋਣ ਨਤੀਜੇ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਦਾ ਸਿਰਫ਼ 3 ਮਹੀਨੇ ‘ਚ ਹੀ ਭਗਵੰਤ ਮਾਨ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਭਗਵੰਤ ਮਾਨ ਹੰਕਾਰ ਦੇ ਘੋੜੇ ਤੋਂ ਉਤਰ ਕੇ ਜ਼ਮੀਨ ‘ਤੇ ਆ ਕੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ। ਰਾਜੇਵਾਲ ਹੋਰਾਂ ਕਿਹਾ ਕਿ ਲੋਕਾਂ ਲਈ ਮੰਤਰੀਆਂ ਅਤੇ ਮੁੱਖ ਮੰਤਰੀ ਤੱਕ ਪਹੁੰਚ ਸੌਖੀ ਕੀਤੀ ਜਾਵੇ ਨਹੀਂ ਤਾਂ ਲੋਕ ਮਨਾਂ ਦੀ ਗੱਲ ਕੰਧ ‘ਤੇ ਲਿਖੀ ਸਾਫ਼ ਨਜ਼ਰ ਆ ਰਹੀ ਹੈ।