ਸੁਖਬੀਰ ਬਾਦਲ ਨੇ ਕਿਹਾ, ਕਾਂਗਰਸ ਨਾਲ ਨਹੀਂ ਜਾਵਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਰਾਸ਼ਟਰਪਤੀ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਭਾਜਪਾ ਉਮੀਦਵਾਰ ਦਾ ਸਮਰਥਨ ਕਰੇਗਾ। ਭਾਜਪਾ ਨੇ ਆਦਿਵਾਸੀ ਭਾਈਚਾਰੇ ’ਚੋਂ ਦਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਾਇਆ ਹੈ। ਚੰਡੀਗੜ੍ਹ ’ਚ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਕਾਂਗਰਸ ਦੇ ਨਾਲ ਨਹੀਂ ਜਾ ਸਕਦੇ, ਕਿਉਂਕਿ ਕਾਂਗਰਸ ਪਾਰਟੀ ਨੇ ਸਿੱਖਾਂ ’ਤੇ ਬਹੁਤ ਜ਼ੁਲਮ ਕੀਤੇ ਹਨ। ਸੁਖਬੀਰ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਰਾਸ਼ਟਰਪਤੀ ਅਹੁਦੇ ਲਈ ਭਾਜਪਾ ਦੀ ਉਮੀਦਵਾਰ ਦਰੋਪਤੀ ਮੁਰਮੂ ਨੂੰ ਵੋਟਿੰਗ ਕਰੇਗਾ। ਇਸ ਤੋਂ ਪਹਿਲਾਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਫੋਨ ’ਤੇ ਗੱਲਬਾਤ ਵੀ ਕੀਤੀ ਸੀ। ਉਧਰ ਦੂਜੇ ਪਾਸੇ ਵਿਰੋਧੀ ਧਿਰਾਂ ਨੇ ਮਿਲ ਕੇ ਯਸ਼ਵੰਤ ਸਿਨਹਾ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਹੋਇਆ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਪਹਿਲਾਂ ਵੀ ਕਰੀਬ 24 ਸਾਲ ਤੱਕ ਪੰਜਾਬ ’ਚ ਚੋਣ ਗਠਜੋੜ ਰਿਹਾ ਹੈ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …