ਅਦਾਲਤ ਨੇ ਬੈਂਸ ਦੀ ਕੇਸ ਰੱਦ ਕਰਨ ਵਾਲੀ ਪਟੀਸ਼ਨ ਕੀਤੀ ਖਾਰਜ
ਲੁਧਿਆਣਾ/ਬਿਊਰੋ ਨਿਊਜ਼
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਜਾ ਰਹੀਆਂ ਹਨ। ਜਬਰ-ਜਨਾਹ ਦੇ ਮਾਮਲੇ ’ਚ ਭਗੌੜਾ ਕਰਾਰ ਦਿੱਤੇ ਗਏ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਵਲੋਂ ਵੀ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੇਠਲੀ ਅਦਾਲਤ ਵਲੋਂ ਬੈਂਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਇਸ ਮਾਮਲੇ ਨੂੰ ਖਾਰਜ ਕਰਾਉਣ ਲਈ ਬੈਂਸ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਵਲੋਂ ਅੱਜ ਰੱਦ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਹਾਈਕੋਰਟ ਵਲੋਂ ਵੀ ਸਿਮਰਜੀਤ ਬੈਂਸ ਦੀਆਂ ਪਟੀਸ਼ਨਾਂ ਰੱਦ ਕੀਤੀਆਂ ਜਾ ਚੁੱਕੀਆਂ ਹਨ।
Check Also
ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ
ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …