Breaking News
Home / ਪੰਜਾਬ / ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਮਿਲੀ ਜ਼ਮਾਨਤ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਮਿਲੀ ਜ਼ਮਾਨਤ

ਨਜਾਇਜ਼ ਮਾਈਨਿੰਗ ਅਤੇ ਹੋਰ ਮਾਮਲਿਆਂ ’ਚ ਹੋਈ ਸੀ ਗਿ੍ਰਫਤਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਅੱਜ ਭੁਪਿੰਦਰ ਹਨੀ ਨੂੰ ਜ਼ਮਾਨਤ ਦੇ ਦਿੱਤੀ ਹੈ। ਹਨੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਮਾਨਯੋਗ ਜਸਟਿਸ ਅਰਵਿੰਦ ਸਾਂਗਵਾਨ ਨੇ ਭੁਪਿੰਦਰ ਸਿੰਘ ਹਨੀ ਅਤੇ ਈ.ਡੀ. ਵੱਲੋਂ ਪੇਸ਼ ਹੋਏ ਵਕੀਲਾਂ ਦਾ ਪੱਖ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜ਼ਿਕਰਯੋਗ ਹੈ ਕਿ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ’ਚ 2018 ’ਚ ਦਰਜ ਹੋਏ ਇਕ ਕੇਸ ’ਚ ਈਡੀ ਨੇ ਭੁਪਿੰਦਰ ਸਿੰਘ ਹਨੀ ਖਿਲਾਫ਼ ਪਿਛਲੇ ਸਾਲ 30 ਨਵੰਬਰ ਨੂੰ ਕੇਸ ਦਰਜ ਕੀਤਾ ਸੀ। ਇਸ ਮਾਮਲੇ ਸਬੰਧੀ ਹੋਈ ਜਾਂਚ ਤੋਂ ਬਾਅਦ ਜਦੋਂ ਈਡੀ ਨੇ ਛਾਪੇਮਾਰੀ ਕੀਤੀ ਤਾਂ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ਤੋਂ 10 ਕਰੋੜ ਰੁਪਏ ਅਤੇ ਕਈ ਹੋਰ ਦਸਤਾਵੇਜ਼ ਬਰਾਮਦ ਹੋਏ ਸਨ। ਇਸ ਤੋਂ ਬਾਅਦ ਈਡੀ ਨੇ 3 ਫਰਵਰੀ ਨੂੰ ਭੁਪਿੰਦਰ ਸਿੰਘ ਹਨੀ ਨੂੰ ਗਿ੍ਰਫਤਾਰ ਕਰ ਲਿਆ ਸੀ।

Check Also

ਪੰਜਾਬ ’ਚ ਚੋਣਾਂ ਲਈ ਘਰ-ਘਰ ਭੇਜਿਆ ਜਾਵੇਗਾ ‘ਚੋਣ ਸੱਦਾ’ ਪੱਤਰ

1 ਜੂਨ ਨੂੰ ਪੰਜਾਬ ’ਚ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ …