Breaking News
Home / ਪੰਜਾਬ / ਪੰਜਾਬ ਲੋਕ ਕਾਂਗਰਸ ਦਾ ਭਾਜਪਾ ’ਚ ਰਲੇਵਾਂ ਸੰਭਵ

ਪੰਜਾਬ ਲੋਕ ਕਾਂਗਰਸ ਦਾ ਭਾਜਪਾ ’ਚ ਰਲੇਵਾਂ ਸੰਭਵ

ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇਗੀ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿਚ ਰਲੇਵਾਂ ਹੋ ਸਕਦਾ ਹੈ ਅਤੇ ਇਹ ਰਲੇਵਾਂ ਇਸੇ ਜੁਲਾਈ ਮਹੀਨੇ ਦੌਰਾਨ ਹੋਣ ਦੀ ਸੰਭਾਵਨਾ ਹੈ। ਮੀਡੀਆ ਹਲਕਿਆਂ ਵਿਚ ਇਸ ਸਬੰਧੀ ਚਰਚਾ ਵੀ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਲੰਡਨ ਦੇ ਇਕ ਹਸਪਤਾਲ ਵਿਚ ਰੀੜ੍ਹ ਦੀ ਹੱਡੀ ਦਾ ਅਪਰੇਸ਼ਨ ਹੋਇਆ ਹੈ ਅਤੇ ਉਹ ਅਗਲੇ ਹਫਤੇ ਭਾਰਤ ਵਾਪਸ ਪਰਤ ਸਕਦੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਭਾਰਤ ਪਹੁੰਚਣ ਸਮੇਂ ਹੀ ਇਹ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਜਦੋਂ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿਚ ਰਲੇਵਾਂ ਹੋ ਗਿਆ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਵਿਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਖਾਸ ਕਰਕੇ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਵੀ ਫੋਕਸ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਛੱਡਣ ਤੋਂ ਬਾਅਦ ਆਪਣੀ ਵੱਖਰੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਸੀ ਅਤੇ ਉਨ੍ਹਾਂ ਪੰਜਾਬ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਮਿਲ ਕੇ ਲੜੀਆਂ ਸਨ। ਹਾਲਾਂਕਿ ਉਨ੍ਹਾਂ ਨੂੰ ਕਾਮਯਾਬੀ ਨਹੀਂ ਮਿਲੀ ਸੀ ਅਤੇ ਕੈਪਟਨ ਖੁਦ ਵੀ ਚੋਣ ਹਾਰ ਗਏ ਸਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਕਈ ਵੱਡੇ ਆਗੂ ਭਾਜਪਾ ਵਿਚ ਸ਼ਮੂਲੀਅਤ ਕਰ ਚੁੱਕੇ ਹਨ।

Check Also

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ

ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …