Breaking News
Home / ਪੰਜਾਬ / ਭਗਵੰਤ ਮਾਨ ਦੀ ਕੈਬਨਿਟ ’ਚ ਜਲਦ ਹੋ ਸਕਦਾ ਹੈ ਵਿਸਥਾਰ

ਭਗਵੰਤ ਮਾਨ ਦੀ ਕੈਬਨਿਟ ’ਚ ਜਲਦ ਹੋ ਸਕਦਾ ਹੈ ਵਿਸਥਾਰ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਮੁਲਾਕਾਤ ਤੋਂ ਬਾਅਦ ਹੋਣ ਲੱਗੀ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀਆਂ ਖਬਰਾਂ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਅਤੇ ਬਜਟ ਪਾਸ ਹੋਣ ਤੋਂ ਬਾਅਦ ਹੁਣ ਸਰਕਾਰ ਵੱਧ ਤੋਂ ਵੱਧ ਕੰਮ ਕਰਕੇ ਮੁੜ ਲੋਕਾਂ ਦੇ ਦਿਲਾਂ ਵਿੱਚ ਆਪਣੀ ਥਾਂ ਬਣਾਉਣ ਦੀ ਕੋਸ਼ਿਸ਼ ਕਰਨ ਵੱਲ ਵਧ ਰਹੀ ਹੈ। ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਸਮੇਤ ਸਿਰਫ਼ ਦਸ ਵਿਧਾਇਕਾਂ ਨੂੰ ਮੰਤਰੀ ਬਣਾਇਆ ਗਿਆ ਸੀ। ਇਨ੍ਹਾਂ ਵਿੱਚੋਂ ਇੱਕ ਮੰਤਰੀ ਵਿਜੇ ਸਿੰਗਲਾ ਨੂੰ ਭਿ੍ਰਸ਼ਟਾਚਾਰ ਦੇ ਦੋਸ਼ਾਂ ਤਹਿਤ ਹਟਾ ਦਿੱਤਾ ਗਿਆ ਸੀ। ਪੰਜਾਬ ਮੰਤਰੀ ਮੰਡਲ ਵਿੱਚ ਅਜੇ ਵੀ ਨੌਂ ਸੀਟਾਂ ਖਾਲੀ ਹਨ। ਲੰਘੇ ਕੱਲ੍ਹ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਗੜ੍ਹਸ਼ੰਕਰ ਦੇ ਵਿਧਾਇਕ ਜੈ ਕਿਸ਼ਨ ਰੋੜੀ ਨੂੰ ਡਿਪਟੀ ਸਪੀਕਰ ਬਣਾ ਕੇ ਇਕ ਹੋਰ ਵਿਧਾਇਕ ਨੂੰ ਐਡਜਸਟ ਕਰ ਦਿੱਤਾ ਗਿਆ ਹੈ ਪਰ ਕਈ ਵਿਧਾਇਕ ਮੰਤਰੀ ਬਣਨ ਲਈ ਲਗਾਤਾਰ ਕੋਸ਼ਿਸ਼ ਕਰ ਰਹੇ ਹਨ।

 

Check Also

ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ

ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …