Breaking News
Home / ਪੰਜਾਬ / ਪੰਜਾਬ ’ਚ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਅੱਜ 01 ਜੁਲਾਈ ਤੋਂ ਹੋਈ ਸ਼ੁਰੂ

ਪੰਜਾਬ ’ਚ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਅੱਜ 01 ਜੁਲਾਈ ਤੋਂ ਹੋਈ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਅੱਜ ਯਾਨੀ ਕਿ 1 ਜੁਲਾਈ 2022 ਤੋਂ ਸ਼ੁਰੂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਘਰੇਲੂ ਖਪਤਕਾਰਾਂ ਲਈ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੀ ਹੋਈ ਸ਼ੁਰੂਆਤ ਸਬੰਧੀ ਟਵੀਟ ਕਰਕੇ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਸਮੇਂ ਜੋ ਵਾਅਦੇ ਕਰਦੀਆਂ ਸਨ, ਉਨ੍ਹਾਂ ਨੂੰ ਪੂਰਾ ਹੁੰਦਿਆਂ ਪੰਜ ਸਾਲ ਲੱਗ ਜਾਂਦੇ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਇਤਿਹਾਸ ਵਿਚ ਨਵੀਂ ਪਿਰਤ ਪਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਪੂਰੇ ਪੰਜਾਬ ਵਿਚ ਹਰ ਪਰਿਵਾਰ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫਤ ਮਿਲੇਗੀ। ਇਸੇ ਦੌਰਾਨ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਕਰਕੇ ਕਿਹਾ ਕਿ ਦਿੱਲੀ ਤੋਂ ਬਾਅਦ ਪੰਜਾਬ ਮੁਫਤ ਬਿਜਲੀ ਦੇਣ ਵਾਲਾ ਦੂਜਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਲਈ ਕੇਜਰੀਵਾਲ ਦੀ ਪਹਿਲੀ ਗਰੰਟੀ ਹਕੀਕਤ ਬਣ ਗਈ ਹੈ। ਇਸਦੇ ਚੱਲਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ, ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸੂਬੇ ਵਿਚ ਹਰੇਕ ਪਰਿਵਾਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਜਾਵੇਗੀ। ਸੋ ਆਮ ਆਦਮੀ ਪਾਰਟੀ ਨੇ ਆਪਣਾ ਇਹ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ। ਇਸ ਸਬੰਧੀ ਲੰਘੀ 27 ਜੂਨ ਨੂੰ ਪੇਸ਼ ਕੀਤੇ ਗਏ ਬਜਟ ਵਿਚ ਵੀ ਐਲਾਨ ਕਰ ਦਿੱਤਾ ਗਿਆ ਸੀ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ

ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …