7.3 C
Toronto
Saturday, October 3, 2026
spot_img
Homeਪੰਜਾਬਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ

ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ

ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦਚੰਡੀਗੜ੍ਹ/ਬਿਊਰੋ ਨਿਊਜ਼ : ਦੁਨੀਆ ਭਰ ਵਿਚ ਕਿਤੇ ਵੀ ਕੋਈ ਕੁਦਰਤੀ ਕਰੋਪੀ ਹੋਵੇ ਜਾਂ ਕੋਈ ਹੋਰ ਆਫ਼ਤ ਹਾਈ ਹੋਈ ਹੋਵੇ ਤਾਂ ਸਭ ਤੋਂ ਪਹਿਲਾਂ ਘਟਨਾ ਸਥਾਨ ’ਤੇ ਮਦਦ ਕਰਨ ਲਈ ਜੇ ਪਹੁੰਚਦਾ ਹੈ, ਉਹ ਖਾਲਸਾ ਏਡ। ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਹਨ ਜਿਨ੍ਹਾਂ ਦਾ ਟਵਿੱਟਰ ਅਕਾਊਂਟ ਅੱਜ ਭਾਰਤ ਸਰਕਾਰ ਵੱਲੋਂ ਭਾਰਤ ਵਿਚ ਬੰਦ ਕਰ ਦਿੱਤਾ ਗਿਆ। ਜੇਕਰ ਤੁਸੀਂ ਟਵਿੱਟਰ ’ਤੇ ਰਵੀ ਸਿੰਘ ਦੇ ਅਕਾਊਂਟ ਬਾਰੇ ਸਰਚ ਕਰਦੇ ਹੋਏ ਤਾਂ ਲਿਖਿਆ ਮਿਲਦਾ ਹੈ ਕਿ ਕਾਨੂੰਨੀ ਮੰਗ ਅਨੁਸਾਰ ਭਾਰਤ ਵਿਚ ਇਸ ਖਾਤੇ ’ਤੇ ਰੋਕ ਲਗਾ ਦਿੱਤੀ ਗਈ ਹੈ। ਖਾਲਸਾ ਏਡ ਵੱਲੋਂ ਕਿਸਾਨ ਅੰਦੋਲਨ ਦੌਰਾਨ ਵੀ ਵਧ ਚੜ੍ਹ ਕੇ ਹਿੱਸਾ ਪਾਇਆ ਗਿਆ ਸੀ ਅਤੇ ਲੋਕਾਂ ਦੀ ਸੇਵਾ ਕੀਤੀ ਸੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਹੋਂਦ ਵਿਚ ਆਏ ਦੋ ਟਵਿੱਟਰ ਅਕਾਊਂਟਸ ਨੂੰ ਭਾਰਤ ਸਰਕਾਰ ਵੱਲੋਂ ਬੰਦ ਕੀਤਾ ਜਾ ਚੁੱਕਿਆ ਹੈ।

RELATED ARTICLES
POPULAR POSTS