Breaking News
Home / ਪੰਜਾਬ / ਜਬਰ ਜਨਾਹ ਦੇ ਮਾਮਲੇ ’ਚ ਕਰਮਜੀਤ ਬੈਂਸ ਗਿ੍ਰਫ਼ਤਾਰ

ਜਬਰ ਜਨਾਹ ਦੇ ਮਾਮਲੇ ’ਚ ਕਰਮਜੀਤ ਬੈਂਸ ਗਿ੍ਰਫ਼ਤਾਰ

ਪੁਲਿਸ ਬੋਲੀ : ਸਿਮਰਜੀਤ ਬੈਂਸ ਨੂੰ ਵੀ ਜਲਦੀ ਹੀ ਕਰਾਂਗੇ ਗਿ੍ਰਫ਼ਤਾਰ
ਲੁਧਿਆਣਾ/ਬਿਊਰੋ ਨਿਊਜ਼ : ਜਬਰ ਜਨਾਹ ਦੇ ਮਾਮਲੇ ਵਿਚ ਅੱਜ ਲੁਧਿਆਣਾ ਪੁਲਿਸ ਨੇ ਕਰਮਜੀਤ ਸਿੰਘ ਬੈਂਸ ਨੂੰ ਗਿ੍ਰਫ਼ਤਾਰ ਕਰ ਲਿਆ। ਜਦਕਿ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਫ਼ਿਲਹਾਲ ਪੰਜਾਬ ਪੁਲਿਸ ਦੇ ਹੱਥ ਨਹੀਂ ਲੱਗੇ। ਸਿਮਰਜੀਤ ਸਿੰਘ ਬੈਂਸ ਨੂੰ ਵੀ ਜਬਰ ਜਨਾਹ ਦੇ ਮਾਮਲੇ ਵਿਚ ਕੋਰਟ ਵੱਲੋਂ ਭਗੌੜਾ ਕਰਾਰ ਦਿੱਤਾ ਹੋਇਆ ਹੈ ਅਤੇ ਪੁਲਿਸ ਨੇ ਕਿਹਾ ਕਿ ਜਲਦੀ ਹੀ ਸਿਮਰਜੀਤ ਸਿੰਘ ਬੈਂਸ ਨੂੰ ਵੀ ਗਿ੍ਰਫ਼ਤਾਰ ਕਰ ਲਿਆ ਜਾਵੇਗਾ। ਕਰਮਜੀਤ ਸਿੰਘ ਬੈਂਸ ਦੀ ਗਿ੍ਰਫ਼ਤਾਰੀ ਤੋਂ ਬਾਅਦ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਇਸ ਮਾਮਲੇ ਵਿਚ ਨਾਮਜ਼ਦ ਬਾਕੀਆਂ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰਮਜੀਤ ਸਿੰਘ ਬੈਂਸ ਨੂੰ ਇਸ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਹੋਇਆ ਸੀ ਜਦਕਿ ਮੁੱਖ ਆਰੋਪੀ ਸਿਮਰਜੀਤ ਸਿੰਘ ਬੈਂਸ ਫ਼ਿਲਹਾਲ ਦੀ ਗਿ੍ਰਫ਼ਤ ਤੋਂ ਬਾਹਰ ਹੈ ਅਤੇ ਜਲਦੀ ਹੀ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਜਾਵੇਗਾ। ਧਿਆਨ ਰਹੇ ਕਿ ਲੰਘੇ ਦਿਨੀਂ ਜਬਰ ਜਨਾਹ ਦੇ ਮਾਮਲੇ ਵਿਚ ਜ਼ਮਾਨਤ ਲੈਣ ਲਈ ਸਿਮਰਜੀਤ ਸਿੰਘ ਬੈਂਸ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ ਪ੍ਰੰਤੂ ਸੁਪਰੀਮ ਕੋਰਟ ਤੋਂ ਵੀ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਸੀ।

 

Check Also

ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ

  ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …