12.3 C
Toronto
Tuesday, April 28, 2026
spot_img
Homeਪੰਜਾਬਪੰਜਾਬ ’ਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਹੋਈ ਰੇਕੀ

ਪੰਜਾਬ ’ਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਹੋਈ ਰੇਕੀ

ਮੋਹਾਲੀ ਸਥਿਤ ਪਾਰਕ ’ਚੋਂ ਮਿਲਿਆ ਘਰ ਦਾ ਨਕਸ਼ਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਰੇਕੀ ਹੋ ਰਹੀ ਹੈ। ਉਨ੍ਹਾਂ ਦੇ ਘਰ ਕੋਲੋਂ ਇਕ ਨਕਸ਼ਾ ਮਿਲਿਆ ਹੈ ਜੋ ਉਨ੍ਹਾਂ ਦੇ ਘਰ ਦਾ ਹੈ। ਜਿਸ ’ਚ ਉਨ੍ਹਾਂ ਦੇ ਘਰ ਦਾ ਪੂਰਾ ਖਾਕਾ ਤਿਆਰ ਕੀਤਾ ਗਿਆ ਹੈ, ਜਿਸ ਵਿਚ ਦਿਖਾਇਆ ਗਿਆ ਹੈ ਕਿ ਕਿੱਥੇ ਉਨ੍ਹਾਂ ਦੀ ਸਕਿਓਰਿਟੀ ਰਹਿੰਦੀ ਹੈ ਅਤੇ ਹੋਰ ਕਈ ਰਸਤਿਆਂ ਆਦਿ ਦਾ ਪੂਰਾ ਜ਼ਿਕਰ ਕੀਤਾ ਗਿਆ ਹੈ। ਇਹ ਨਕਸ਼ਾ ਉਨ੍ਹਾਂ ਦੇ ਨੇੜਿਓਂ ਇਕ ਪਾਰਕ ਵਿਚੋਂ ਮਿਲਿਆ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਇਸ ਸਬੰਧੀ ਤੁਰੰਤ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਕ ਮਹਿਲਾ ਬੇਅੰਤ ਕੌਰ ਨੇ ਇਹ ਨਕਸ਼ਾ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਨੂੰ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਬੇਅੰਤ ਕੌਰ ਕੋਲੋਂ ਵੀ ਪੁੱਛਗਿੱਛ ਕੀਤੀ। ਇਸ ਤੋਂ ਇਲਾਵਾ ਆਸੇ-ਪਾਸੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਤਾਂ ਜੋ ਇਸ ਨਕਸ਼ੇ ਨੂੰ ਇਥੇ ਸੁੱਟਣ ਵਾਲੇ ਦਾ ਪਤਾ ਲਗਾਇਆ ਜਾ ਸਕੇ। ਮੋਹਾਲੀ ਪੁਲਿਸ ਦੇ ਡੀਐਸਪੀ ਸੁਖਰਾਜ ਸਿੰਘ ਨੇ ਦੱਸਿਆ ਕਿ ਪੂਰੇ ਮਾਮਲ ਦੀ ਜਾਂਚ ਕੀਤੀ ਜਾ ਰਹੀ ਹੈ।

 

RELATED ARTICLES
POPULAR POSTS