Breaking News
Home / ਪੰਜਾਬ / ਕੈਪਟਨ ਅਮਰਿੰਦਰ ਸਿੰਘ ਹੋ ਸਕਦੇ ਹਨ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ

ਕੈਪਟਨ ਅਮਰਿੰਦਰ ਸਿੰਘ ਹੋ ਸਕਦੇ ਹਨ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ

ਐਨਡੀਏ ਅਮਰਿੰਦਰ ਸਿੰਘ ਨੂੰ ਉਮੀਦਵਾਰ ਬਣਾਉਣ ਦੀ ਤਿਆਰੀ ਵਿਚ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਨਡੀਏ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਹੋ ਸਕਦੇ ਹਨ। ਇਸ ਚਰਚਾ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਵੀ ਭਾਜਪਾ ਵਿਚ ਮਰਜ ਕਰਨ ਦੀ ਤਿਆਰੀ ਤੇਜ਼ ਕਰ ਦਿੱਤੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਧੀਆ ਸਬੰਧ ਹਨ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਭਾਜਪਾ ਵਿਚ ਆਪਣੀ ਪਾਰਟੀ ਮਰਜ ਕਰਨ ਤੋਂ ਬਾਅਦ ਉਨ੍ਹਾਂ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਾਇਆ ਜਾ ਸਕਦਾ ਹੈ। ਕੈਪਟਨ ਅਮਰਿੰਦਰ ਸਿੰਘ ਆਪਣਾ ਇਲਾਜ ਕਰਵਾਉਣ ਲਈ ਫ਼ਿਲਹਾਲ ਲੰਡਨ ਗਏ ਹੋਏ ਹਨ ਅਤੇ ਉਹ ਜੁਲਾਈ ਦੇ ਦੂਜੇ ਹਫਤੇ ਤੱਕ ਪੰਜਾਬ ਪਰਤ ਆਉਣਗੇ। ਦੇਸ਼ ਦੇ ਮੌਜੂਦਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦਾ ਕਾਰਜਕਾਲ 11 ਅਗਸਤ ਨੂੰ ਸਮਾਪਤ ਹੋ ਰਿਹਾ ਹੈ। ਇਸ ਤੋਂ ਪਹਿਲਾਂ 6 ਅਗਸਤ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਚੋਣ ਹੋਵੇਗੀ, ਜਿਸ ਦੇ ਲਈ 5 ਜੁਲਾਈ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ਅਤੇ 19 ਜੁਲਾਈ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …