Breaking News
Home / ਪੰਜਾਬ / ਭਗਵੰਤ ਮਾਨ ਕੈਬਨਿਟ ’ਚ ਸ਼ਾਮਲ ਹੋਣਗੇ ਪੰਜ ਨਵੇਂ ਮੰਤਰੀ

ਭਗਵੰਤ ਮਾਨ ਕੈਬਨਿਟ ’ਚ ਸ਼ਾਮਲ ਹੋਣਗੇ ਪੰਜ ਨਵੇਂ ਮੰਤਰੀ

ਦੂਜੀ ਵਾਰ ਬਣੇ ਵਿਧਾਇਕਾਂ ਨੂੰ ਵੀ ਮਿਲੇਗੀ ਮੰਤਰੀ ਦੀ ਕੁਰਸੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦਾ ਕੈਬਨਿਟ ਵਿਸਥਾਰ ਜਲਦੀ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਿਚ ਪੰਜ ਨਵੇਂ ਮੰਤਰੀ ਸ਼ਾਮਲ ਕੀਤੇ ਜਾਣਗੇ। ਇਨ੍ਹਾਂ ’ਚ 2 ਮੰਤਰੀ ਉਹ ਹੋਣਗੇ ਜੋ ਦੂਜੀ ਵਾਰ ਵਿਧਾਇਕ ਬਣੇ ਹਨ। ਜਦਕਿ ਅਮਨ ਅਰੋੜਾ, ਪ੍ਰੋਫੈਸਰ ਬਲਜਿੰਦਰ ਕੌਰ ਅਤੇ ਬੀਬੀ ਸਰਬਜੀਤ ਕੌਰ ਮਾਣੂਕੇ ਵੀ ਮੰਤਰੀ ਬਣਨ ਦੀ ਦੌੜ ਵਿਚ ਸ਼ਾਮਲ ਹਨ। ਦੂਜੀ ਵਾਰ ਵਿਧਾਇਕ ਬਣਨ ਵਾਲਿਆਂ ਵਿਚੋਂ ਕੁਲਤਾਰ ਸੰਧਵਾਂ ਨੂੰ ਵਿਧਾਨ ਸਭਾ ਦਾ ਸਪੀਕਰ ਅਤੇ ਵਿਧਾਇਕ ਜੈਕਿਸ਼ਨ ਰੋੜੀ ਨੂੰ ਡਿਪਟੀ ਸਪੀਕਰ ਬਣਾਇਆ ਗਿਆ ਹੈ। ਉਥੇ ਹੀ ਮੀਤ ਹੇਅਰ ਅਤੇ ਹਰਪਾਲ ਚੀਮਾ ਪਹਿਲਾਂ ਹੀ ਮੰਤਰੀ ਬਣਨ ਚੁੱਕੇ ਹਨ। ਕੈਬਨਿਟ ਵਿਚ ਵਿਸਥਾਰ ਨੂੰ ਲੈ ਕੇ ਲੰਘੇ ਕੱਲ੍ਹ ਦਿੱਲੀ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਚਾਲੇ ਲਗਭਗ 3 ਘੰਟੇ ਮੀਟਿੰਗ ਚੱਲੀ। ਇਸ ਵਿਚ ਮੀਟਿੰਗ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਰਹੇ। ਮਾਨ ਸਰਕਾਰ ’ਚ ਫ਼ਿਲਹਾਲ ਸਿਰਫ਼ ਇਕ ਹੀ ਮਹਿਲਾ ਮੰਤਰੀ ਡਾ. ਬਲਜੀਤ ਕੌਰ ਸ਼ਾਮਲ ਹਨ ਜਦਕਿ ਕੈਬਨਿਟ ਵਿਸਥਾਰ ਦੌਰਾਨ ਇਕ ਹੋਰ ਮਹਿਲਾ ਮੰਤਰੀ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।

 

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …