-11.3 C
Toronto
Wednesday, January 21, 2026
spot_img
Homeਭਾਰਤਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਨਿੱਜੀ ਬੱਸ ਖੱਡ ’ਚ ਡਿੱਗਣ ਕਾਰਨ 12...

ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਨਿੱਜੀ ਬੱਸ ਖੱਡ ’ਚ ਡਿੱਗਣ ਕਾਰਨ 12 ਮੌਤਾਂ

ਟਾਂਡਾ ਨੇੜੇ ਵੀ ਸੜਕ ਹਾਦਸੇ ’ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
ਸ਼ਿਮਲਾ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਅੱਜ ਸਵੇੇਰੇ ਸਾਢੇ ਅੱਠ ਵਜੇ ਦੇ ਕਰੀਬ ਇਕ ਨਿੱਜੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਨਾਲ 12 ਵਿਅਕਤੀਆਂ ਦੀ ਮੌਤ ਹੋ ਗਈ। ਮਿ੍ਰਤਕਾਂ ਵਿੱਚ ਕੁਝ ਸਕੂਲੀ ਬੱਚੇ ਵੀ ਦੱਸੇ ਜਾਂਦੇ ਹਨ। ਕੁੱਲੂ ਦੇ ਡਿਪਟੀ ਕਮਿਸ਼ਨਰ ਆਸ਼ੂਤੋਸ਼ ਗਰਗ ਨੇ ਦੱਸਿਆ ਕਿ ਸੈਂਜ ਤੋਂ ਆ ਰਹੀ ਬੱਸ ਜਾਂਗੜਾ ਪਿੰਡ ਨੇੜੇ ਖੱਡ ਵਿੱਚ ਡਿੱਗ ਗਈ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਇਸ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿ੍ਰਤਕਾਂ ਦੇ ਵਾਰਿਸਾਂ ਲਈ ਦੋ-ਦੋ ਲੱਖ ਰੁਪਏ ਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਧਰ ਦੂਜੇ ਪਾਸੇ ਟਾਂਡਾ ਨੇੜੇ ਵੀ ਇਕ ਸੜਕ ਹਾਦਸੇ ਦੌਰਾਨ ਜਲੰਧਰ ਨਾਲ ਸਬੰਧਿਤ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਚਲੇ ਗਈ। ਇਹ ਸੜਕ ਹਾਦਸਾ ਜਲੰਧਰ-ਪਠਾਨਕੋਟ ਰੋਡ ’ਤੇ ਟਾਂਡਾ ਨੇੜੇ ਇਕ ਕਾਰ ਦੇ ਪੁਲੀ ਨਾਲ ਟਕਰਾਉਣ ਕਾਰਨ ਵਾਪਰਿਆ ਹੈ।

 

RELATED ARTICLES
POPULAR POSTS