27.4 C
Toronto
Saturday, June 13, 2026
spot_img
Homeਪੰਜਾਬਸਿਮਰਜੀਤ ਸਿੰਘ ਬੈਂਸ ਦਾ ਨਿੱਜੀ ਸਕੱਤਰ ਵੀ ਗਿ੍ਰਫਤਾਰ

ਸਿਮਰਜੀਤ ਸਿੰਘ ਬੈਂਸ ਦਾ ਨਿੱਜੀ ਸਕੱਤਰ ਵੀ ਗਿ੍ਰਫਤਾਰ

ਬੈਂਸ ਵੀ ਕਰ ਸਕਦੇ ਹਨ ਆਤਮ ਸਮਰਪਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਜ਼ਬਰ ਜਨਾਹ ਦੇ ਮਾਮਲੇ ਵਿਚ ਫਰਾਰ ਚੱਲ ਰਹੇ ਆਤਮ ਨਗਰ ਤੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਨਿੱਜੀ ਸਕੱਤਰ ਨੂੰ ਵੀ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਹੈ। ਸਿਮਰਜੀਤ ਬੈਂਸ ਦੇ ਨਿੱਜੀ ਸਕੱਤਰ ਸੁਖਚੈਨ ਸਿੰਘ ਨੂੰ ਲੁਧਿਆਣਾ ਪੁਲਿਸ ਨੇ ਮਾਲੇਰਕੋਟਲਾ ਤੋਂ ਗਿ੍ਰਫਤਾਰ ਕੀਤਾ ਹੈ। ਸਿਮਰਜੀਤ ਸਿੰਘ ਬੈਂਸ ਸਣੇ ਫਰਾਰ ਚੱਲ ਰਹੇ 6 ਭਗੌੜਿਆਂ ਵਿਚੋਂ ਦੋ ਨੂੰ ਪੁਲਿਸ ਨੇ ਗਿ੍ਰਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗਿ੍ਰਫਤਾਰ ਕੀਤਾ ਸੀ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿਮਰਜੀਤ ਸਿੰਘ ਬੈਂਸ ਅਦਾਲਤ ਵਿਚ ਆਤਮ ਸਮਰਪਣ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਅਦਾਲਤ ਨੇ ਸਿਮਰਜੀਤ ਬੈਂਸ ਨੂੰ ਭਗੌੜਾ ਕਰਾਰ ਦਿੱਤਾ ਹੋਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਬਾਅਦ ਸੁਪਰੀਮ ਕੋਰਟ ਵਲੋਂ ਵੀ ਸਿਮਰਜੀਤ ਸਿੰਘ ਬੈਂਸ ਨੂੰ ਕੋਈ ਰਾਹਤ ਨਾ ਮਿਲਣ ਤੋਂ ਬਾਅਦ ਬੈਂਸ ਲਈ ਹੁਣ ਸਾਰੇ ਰਾਹ ਬੰਦ ਹੁੰਦੇ ਦਿਖਾਈ ਦੇ ਰਹੇ ਹਨ। ਅਜਿਹੇ ’ਚ ਸਿਮਰਜੀਤ ਬੈਂਸ ਵਲੋਂ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕੀਤੇ ਜਾਣ ਦੇ ਕਿਆਸ ਲਗਾਏ ਜਾ ਰਹੇ ਹਨ।

 

RELATED ARTICLES
POPULAR POSTS