ਹਾਈਕੋਰਟ ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਬਹੁਚਰਚਿਤ ਡਰੱਗ ਮਾਮਲੇ ਵਿਚ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰੰਘ ਮਜੀਠੀਆ ਨੂੰ ਫਿਲਹਾਲ ਜੇਲ੍ਹ ਵਿਚ ਹੀ ਰਹਿਣਾ ਪਵੇਗਾ। ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਅੱਜ ਵੀ ਮਜੀਠੀਆ ਨੂੰ ਕੋਈ ਰਾਹਤ ਨਹੀਂ ਮਿਲੀ। ਇਸ ਮਾਮਲੇ ਦੀ ਸੁਣਵਾਈ ਕਰਨ ਵਾਲੇ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਚੀਫ ਜਸਟਿਸ ਤੈਅ ਕਰਨ ਕਿ ਇਸ ਮਾਮਲੇ ਵਿਚ ਸੁਣਵਾਈ ਕਿਹੜਾ ਜੱਜ ਕਰੇਗਾ। ਜ਼ਿਕਰਯੋਗ ਹੈ ਕਿ ਕਿ ਹਾਈਕੋਰਟ ਨੇ ਪਹਿਲਾਂ ਇਸ ਮਾਮਲੇ ਵਿਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਪਰ ਅੱਜ ਕੋਰਟ ਨੇ ਸੁਣਵਾਈ ਤੋਂ ਹੀ ਇਨਕਾਰ ਕਰ ਦਿੱਤਾ। ਹੁਣ ਇਸ ਮਾਮਲੇ ਦੀ ਸੁਣਵਾਈ ਮੁੜ ਤੋਂ ਸ਼ੁਰੂ ਹੋਵੇਗੀ। ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ਵਿਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਹੈ। ਪਿਛਲੀ ਕਾਂਗਰਸ ਸਰਕਾਰ ਨੇ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿਚ ਗਿ੍ਰਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤਕ ਰਾਹਤ ਨਹੀਂ ਮਿਲੀ। ਮਜੀਠੀਆ ਦਾ ਕਹਿਣਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ ਚੋਣਾਂ ਕਰਕੇ ਉਸ ਨੂੰ ਸਿਆਸੀ ਰੰਜਿਸ਼ ਤਹਿਤ ਫਸਾਇਆ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …