ਵੀ.ਕੇ. ਭਾਵਰਾ ਦੇ ਛੁੱਟੀ ਜਾਣ ਤੋਂ ਬਾਅਦ ਮਿਲਿਆ ਚਾਰਜ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਡੀਜੀਪੀ ਵੀ.ਕੇ. ਭਾਵਰਾ ਦੇ ਛੁੱਟੀ ’ਤੇ ਜਾਣ ਦੇ ਚੱਲਦਿਆਂ ਪੰਜਾਬ ਸਰਕਾਰ ਨੇ 1992 ਬੈਚ ਦੇ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੂੰ ਕਾਰਜਕਾਰੀ ਡੀਜੀਪੀ ਦਾ ਚਾਰਜ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਡੀਜੀਪੀ ਵੀ.ਕੇ. ਭਾਵਰਾ ਅੱਜ ਚਾਰ ਜੁਲਾਈ ਤੋਂ ਦੋ ਮਹੀਨਿਆਂ ਦੀ ਛੁੱਟੀ ’ਤੇ ਚਲੇ ਗਏ ਹਨ। ਇਸ ਤੋਂ ਇਲਾਵਾ ਉਹ ਕੇਂਦਰ ਵਿਚ ਡੈਪੂਟੇਸ਼ਨ ’ਤੇ ਜਾਣ ਸਬੰਧੀ ਚਿੱਠੀ ਵੀ ਲਿਖ ਚੁੱਕੇ ਹਨ, ਜਿਸ ਨੂੰ ਪੰਜਾਬ ਸਰਕਾਰ ਨੇ ਮਨਜੂਰੀ ਦੇ ਦਿੱਤੀ ਸੀ। ਹੁਣ ਪਰਮਾਮੈਂਟ ਡੀਜੀਪੀ ਲਈ ਪੰਜਾਬ ਸਰਕਾਰ ਯੂ.ਪੀ.ਐਸ.ਸੀ. ਨੂੰ ਪੈਨਲ ਭੇਜੇਗੀ। ਜਿਸ ਤੋਂ ਬਾਅਦ ਪਰਮਾਨੈਂਟ ਡੀਜੀਪੀ ਦੀ ਨਿਯੁਕਤੀ ਹੋਵੇਗੀ। ਹਾਲਾਂਕਿ 6 ਮਹੀਨੇ ਤੱਕ ਗੌਰਵ ਯਾਦਵ ਕਾਰਜਕਾਰੀ ਡੀਜੀਪੀ ਦੇ ਤੌਰ ’ਤੇ ਕੰਮ ਕਰ ਸਕਦੇ ਹਨ। ਇਸ ਤੋਂ ਪਹਿਲਾਂ ਆਈ.ਪੀ.ਐਸ. ਅਫਸਰ ਗੌਰਵ ਯਾਦਵ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੈਸ਼ਲ ਪਿ੍ਰੰਸੀਪਲ ਸੈਕਟਰੀ ਲਗਾਇਆ ਗਿਆ ਸੀ। ਇਸ ਤੋਂ ਬਾਅਦ ਉਮੀਦ ਲਗਾਈ ਜਾ ਰਹੀ ਸੀ ਕਿ ਯਾਦਵ ਨੂੰ ਹੀ ਪੰਜਾਬ ਦੇ ਡੀਜੀਪੀ ਦਾ ਕਾਰਜਭਾਰ ਮਿਲੇਗਾ।
Check Also
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ …