ਅਮਨ ਅਰੋੜਾ, ਡਾ. ਇੰਦਰਬੀਰ ਸਿੰਘ ਨਿੱਜਰ, ਫੌਜਾ ਸਿੰਘ ਸਰਾਰੀ, ਚੇਤਨ ਸਿੰਘ ਜੌੜਾ ਮਾਜਰਾ ਅਤੇ ਅਨਮੋਲ ਗਗਨ ਮਾਨ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਚ 5 ਨਵੇਂ ਮੰਤਰੀਆਂ ਨੇ ਅੱਜ ਕੈਬਨਿਟ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਇਨ੍ਹਾਂ ਨਵੇਂ ਮੰਤਰੀਆਂ ਵਿਚ ਅਮਨ ਅਰੋੜਾ, ਡਾ. ਇੰਦਰਬੀਰ ਸਿੰਘ ਨਿੱਜਰ, ਫੌਜਾ ਸਿੰਘ ਸਰਾਰੀ, ਚੇਤਨ ਸਿੰਘ ਜੌੜਾ ਮਾਜਰਾ ਅਤੇ ਅਨਮੋਲ ਗਗਨ ਮਾਨ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੇ ਚੰਡੀਗੜ੍ਹ ਸਥਿਤ ਰਾਜ ਭਵਨ ਵਿਖੇ ਇਨ੍ਹਾਂ ਪੰਜ ਨਵੇਂ ਮੰਤਰੀਆਂ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁਕਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹੋਰ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹਾਜ਼ਰ ਰਹੇ। ਪੰਜਾਬ ਵਿਚ ਮਾਰਚ ਮਹੀਨੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਹ ਪਹਿਲਾ ਕੈਬਨਿਟ ਵਿਸਥਾਰ ਹੈ। ਸਿਆਸੀ ਹਲਕਿਆਂ ਵਿਚ ਪਹਿਲਾਂ ਚਰਚਾ ਚੱਲ ਰਹੀ ਕਿ ਬੀਬੀ ਸਰਬਜੀਤ ਕੌਰ ਮਾਣੂਕੇ ਅਤੇ ਪਿ੍ਰੰਸੀਪਲ ਬੁੱਧ ਰਾਮ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ, ਪਰ ਉਨ੍ਹਾਂ ਨੂੰ ਮੰਤਰੀ ਦਾ ਅਹੁਦਾ ਨਹੀਂ ਮਿਲਿਆ। ਇਹ ਸਬੰਧੀ ਵੀ ਹੁਣ ਤੋਂ ਹੀ ਚਰਚਾਵਾਂ ਸ਼ੁਰੂ ਹੋ ਗਈਆਂ ਹਨ।