Breaking News
Home / ਪੰਜਾਬ / ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਐਸਜੀਪੀਸੀ ਨੇ ਸਿੱਖ ਸ਼ਰਧਾਲੂਆਂ ਕੋਲੋਂ ਮੰਗੇ ਪਾਸਪੋਰਟ
ਅੰਮਿ੍ਰਤਸਰ/ਬਿਊਰੋ ਨਿਊਜ਼ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਐਸ ਜੀ ਪੀ ਸੀ ਵੱਲੋਂ ਨਵੰਬਰ ਵਿਚ ਸਿੱਖ ਸ਼ਰਧਾਲੂਆਂ ਦਾ ਇਕ ਜਥਾ ਭੇਜਿਆ ਜਾਵੇਗਾ। ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦੇ ਹੋਏ ਸ਼ੋ੍ਰਮਣੀ ਕਮੇਟੀ ਨੇ ਵੀਜ਼ਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਐਸ ਜੀ ਪੀ ਸੀ ਵੱਲੋਂ ਪਾਕਿਸਤਾਨ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂਆਂ ਨੂੰ ਆਪਣੇ ਪਾਸਪੋਰਟ 30 ਜੁਲਾਈ ਤੱਕ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਸ਼ੋ੍ਰਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ ਸ਼ੋ੍ਰਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਚ ਜਮ੍ਹਾਂ ਕਰਵਾਉਣ।

 

Check Also

ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਕਿਸਾਨਾਂ ’ਤੇ ਭੜਕੇ

ਕਿਹਾ : ਕਿਸਾਨਾਂ ਨੇ ਮੈਨੂੰ ਬਾਬਾ ਸਾਹਿਬ ਨੂੰ ਨਮਨ ਕਰਨ ਤੋਂ ਰੋਕਿਆ ਜਲੰਧਰ/ਬਿਊਰੋ ਨਿਊਜ਼ : …