ਸਿਮਰਜੀਤ ਸਿੰਘ ਬੈਂਸ ਸਮੇਤ 7 ਆਰੋਪੀ ਪੁਲਿਸ ਦੀ ਪਕੜ ਤੋਂ ਬਾਹਰ
ਲੁਧਿਆਣਾ/ਬਿਊਰੋ ਨਿਊਜ਼ : ਜਬਰ ਜਨਾਹ ਦੇ ਮਾਮਲੇ ਵਿਚ ਗਿ੍ਰਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਬੈਂਸ ਦਾ ਦੋ ਦਿਨਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਕੋਰਟ ਨੇ ਕਰਮਜੀਤ ਸਿੰਘ ਬੈਂਸ ਨੂੰ 2 ਦਿਨਾਂ ਲਈ ਹੋਰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਅਤੇ ਮਾਮਲੇ ਦੀ ਅਗਵਾਈ ਸੁਣਵਾਈ ਹੁਣ ਲੁਧਿਆਣਾ ਦੀ ਅਦਾਲਤ ਵਿਚ ਦੋ ਦਿਨ ਬਾਅਦ ਹੋਵੇਗੀ। ਜਬਰ ਜਨਾਹ ਦੇ ਇਸ ਮਾਮਲੇ ਵਿਚ ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ 7 ਹੋਰ ਆਰੋਪੀ ਹਨ, ਜਿਨ੍ਹਾਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਹੋਇਆ। ਧਿਆਨ ਰਹੇ ਕਿ ਲੰਘੇ ਦਿਨੀਂ ਬਲਾਤਕਾਰ ਦੇ ਮਾਮਲੇ ਵਿਚ ਸਿਮਰਜੀਤ ਬੈਂਸ ਨੇ ਜ਼ਮਾਨਤ ਲਈ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ, ਪ੍ਰੰਤੂ ਹਾਈ ਕੋਰਟ ਨੇ ਵੀ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਸੀ ਅਤੇ ਗਿ੍ਰਫ਼ਤਾਰੀ ਦੀ ਤਲਵਾਰ ਉਨ੍ਹਾਂ ’ਤੇ ਲਟਕ ਰਹੀ ਹੈ।