Breaking News
Home / ਦੁਨੀਆ / ਅਮਰੀਕਾ ’ਚ ਆਜ਼ਾਦੀ ਦਿਵਸ ਪਰੇਡ ਦੌਰਾਨ ਗੋਲੀਬਾਰੀ

ਅਮਰੀਕਾ ’ਚ ਆਜ਼ਾਦੀ ਦਿਵਸ ਪਰੇਡ ਦੌਰਾਨ ਗੋਲੀਬਾਰੀ

6 ਵਿਅਕਤੀਆਂ ਦੀ ਮੌਤ ਅਤੇ 30 ਤੋਂ ਵੱਧ ਜ਼ਖ਼ਮੀ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ’ਚ ਫਰੀਡਮ ਡੇਅ ਪਰੇਡ ਦੌਰਾਨ ਹੋਈ ਗੋਲ਼ੀਬਾਰੀ ’ਚ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਹ ਘਟਨਾ ਇਲਿਨਾਅਸ ਸੂਬੇ ਦੇ ਸ਼ਿਕਾਗੋ ਸ਼ਹਿਰ ਦੇ ਉਪਨਗਰ ਹਾਈਲੈਂਡ ਪਾਰਕ ’ਚ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਫਾਇਰਿੰਗ ਤੋਂ ਬਾਅਦ ਲੋਕਾਂ ਨੂੰ ਜਾਨ ਬਚਾਉਣ ਲਈ ਇਧਰ-ਉਧਰ ਭੱਜਦੇ ਦੇਖਿਆ ਗਿਆ। ਅਧਿਕਾਰੀਆਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਛੇ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ ਅਤੇ ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੱਸਿਆ ਗਿਆ ਹੈ ਕਿ ਇਕ ਇਮਾਰਤ ਦੀ ਛੱਤ ਤੋਂ ਫਾਇਰਿੰਗ ਹੋਈ ਹੈ। ਪੁਲਿਸ ਹਮਲਾਵਰ ਦੀ ਭਾਲ ਕਰ ਰਹੀ ਹੈ। ਇਸ ਘਟਨਾ ਨਾਲ ਅਮਰੀਕਾ ਦੇ ਖਤਰਨਾਕ ਗੰਨ ਸੱਭਿਆਚਾਰ ਦਾ ਮਾਮਲਾ ਇਕ ਵਾਰ ਮੁੜ ਤੋਂ ਸਾਹਮਣੇ ਆ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੀ 24 ਮਈ ਨੂੰ ਟੈਕਸਾਸ ਦੇ ਉਵਾਲਡੇ ਵਿਚ ਇਕ ਪ੍ਰਾਇਮਰੀ ਸਕੂਲ ਵਿਚ ਹੋਈ ਫਾਇਰਿੰਗ ਦੌਰਾਨ ਵੀ ਦੋ ਅਧਿਆਪਕਾਂ ਅਤੇ 19 ਬੱਚਿਆਂ ਦੀ ਜਾਨ ਚਲੇ ਗਈ ਸੀ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਇਸ ਗੋਲੀਬਾਰੀ ਦੀ ਹੋਈ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

Check Also

ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ

ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ …