ਭਾਰਤ ’ਚ 24 ਘੰਟਿਆਂ ਦੌਰਾਨ 16 ਹਜ਼ਾਰ ਤੋਂ ਵੱਧ ਕਰੋਨਾ ਮਾਮਲੇ ਆਏ ਸਾਹਮਣੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਵਾਇਰਸ ਨੇ ਇਕ ਵਾਰ ਫਿਰ ਲੋਕਾਂ ਅਤੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਜੁਲਾਈ ਮਹੀਨੇ ਦੇ ਪਹਿਲੇ 5 ਦਿਨਾਂ ਵਿਚ ਹੀ ਕਰੋਨਾ ਕਰਕੇ 7 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਇਸ ਦੌਰਾਨ ਮੁਹਾਲੀ ਵਿਚ 3, ਲੁਧਿਆਣਾ, ਜਲੰਧਰ, ਰੋਪੜ ਅਤੇ ਫਰੀਦਕੋਟ ਵਿਚ ਇਕ-ਇਕ ਵਿਅਕਤੀ ਨੇ ਕਰੋਨਾ ਕਰਕੇ ਦਮ ਤੋੜਿਆ ਹੈ। ਇਸ ਦੌਰਾਨ 750 ਦੇ ਕਰੀਬ ਨਵੇਂ ਕਰੋਨਾ ਮਾਮਲਿਆਂ ਦੀ ਪੁਸ਼ਟੀ ਵੀ ਹੋਈ ਹੈ। ਪੰਜਾਬ ਵਿਚ ਅਜੇ ਵੀ ਕਰੋਨਾ ਨੇ ਰਫਤਾਰ ਫੜੀ ਹੋਈ ਹੈ, ਹਾਲਾਂਕਿ ਹੁਣ ਰੋਜ਼ਾਨਾ ਦੇ ਮਾਮਲੇ 200 ਤੋਂ ਘੱਟ ਹੋ ਚੁੱਕੇ ਹਨ। ਪੰਜਾਬ ਵਿਚ ਸਰਕਾਰ ਨੂੰ ਨਵੇਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਮਿਲ ਚੁੱਕੇ ਹਨ। ਹੁਣ ਕਰੋਨਾ ਦੀ ਸਥਿਤੀ ਨੂੰ ਰੀਵਿਊ ਕਰਕੇ ਹਾਲਾਤ ਸੁਧਾਰਨ ਦੀ ਕੋਸ਼ਿਸ਼ ਦੀ ਉਮੀਦ ਨਜ਼ਰ ਆ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਕ ਅਪ੍ਰੈਲ ਤੋਂ 5 ਜੁਲਾਈ ਤੱਕ 35 ਵਿਅਕਤੀਆਂ ਦੀ ਕਰੋਨਾ ਨਾਲ ਜਾ ਚੁੱਕੀ ਹੈ। ਸਭ ਤੋਂ ਜ਼ਿਆਦਾ 14 ਮੌਤਾਂ ਲੁਧਿਆਣਾ ਵਿਚ ਹੋਈਆਂ ਹਨ। ਇਸੇ ਦੌਰਾਨ ਭਾਰਤ ਵਿਚ ਲੰਘੇ 24 ਘੰਟਿਆਂ ਦੌਰਾਨ 16 ਹਜ਼ਾਰ ਤੋਂ ਵੱਧ ਨਵੇਂ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਕਰੋਨਾ ਕਰਕੇ 28 ਵਿਅਕਤੀਆਂ ਦੀ ਜਾਨ ਵੀ ਚਲੇ ਗਈ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …