19.4 C
Toronto
Thursday, June 18, 2026
spot_img
Homeਪੰਜਾਬਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਵੀਰਵਾਰ ਨੂੰ ਕਰਵਾਉਣਗੇ ਦੂਜਾ ਵਿਆਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਵੀਰਵਾਰ ਨੂੰ ਕਰਵਾਉਣਗੇ ਦੂਜਾ ਵਿਆਹ

ਰਾਜਾ ਵੜਿੰਗ ਨੇ ਭਗਵੰਤ ਮਾਨ ਨੂੰ ਦਿੱਤੀਆਂ ਵਧਾਈਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ 7 ਜੁਲਾਈ ਦਿਨ ਵੀਰਵਾਰ ਨੂੰ ਦੂਜਾ ਵਿਆਹ ਕਰਵਾਉਣਗੇ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਹੁਣ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਉਣ ਜਾ ਰਹੇ ਹਨ। ਇਹ ਵਿਆਹ ਸਮਾਗਮ ਚੰਡੀਗੜ੍ਹ ’ਚ ਹੋਵੇਗਾ, ਜਿਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਪਹੁੰਚਣਗੇ। ਇਸ ਤੋਂ ਇਲਾਵਾ ਬਹੁਤ ਘੱਟ ਮਹਿਮਾਨਾਂ ਨੂੰ ਵਿਆਹ ’ਚ ਸੱਦਿਆ ਗਿਆ ਹੈ। ਸਾਲ 2015 ’ਚ ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਤਲਾਕ ਹੋ ਗਿਆ ਸੀ। ਇਸ ਵੇਲੇ ਉਹ ਦੋ ਬੱਚਿਆਂ ਸਮੇਤ ਅਮਰੀਕਾ ’ਚ ਰਹਿ ਰਹੇ ਹਨ। ਭਗਵੰਤ ਮਾਨ ਦਾ ਵਿਆਹ ਸਿੱਖ ਰੀਤੀ-ਰਿਵਾਜ਼ਾਂ ਅਨੁਸਾਰ ਹੋਵੇਗਾ, ਜਿਸ ਨੂੰ ਮੁੱਖ ਰੱਖਦਿਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਭਗਵੰਤ ਮਾਨ ਦੇ ਵਿਆਹ ਦੀਆਂ ਤਿਆਰੀਆਂ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਸਿਰ ਹੈ ਅਤੇ ਰਾਘਵ ਚੱਢਾ ਖੁਦ ਸਾਰੀਆਂ ਤਿਆਰੀਆਂ ਸਬੰਧੀ ਦੇਖ ਰੇਖ ਕਰ ਰਹੇ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਭਗਵੰਤ ਮਾਨ ਨੂੰ ਵਧਾਈਆਂ ਵੀ ਦਿੱਤੀਆਂ ਹਨ।

RELATED ARTICLES
POPULAR POSTS