ਪੰਜਾਬ ਵਿਧਾਨ ਸਭਾ ’ਚ ਅਗਨੀਪਥ ਯੋਜਨਾ ਖਿਲਾਫ਼ ਪਾਸ ਕੀਤਾ ਗਿਆ ਸੀ ਮਤਾ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਭਾਰਤੀ ਫੌਜ ਵਿਚ ਭਰਤੀ ਪ੍ਰਕਿਰਿਆ ਲਈ ਲਿਆਂਦੀ ਗਈ ਅਗਨੀਪਥ ਯੋਜਨਾ ਦਾ ਪੰਜਾਬ ਸਰਕਾਰ ਵੱਲੋਂ ਡਟ ਕੇ ਵਿਰੋਧ ਕੀਤਾ ਗਿਆ ਸੀ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅਗਨੀਪਥ ਯੋਜਨਾ ਖਿਲਾਫ਼ ਇਕ ਮਤਾ ਵੀ ਪਾਸ ਕੀਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਤੇ ਵਿਚ ਕਿਹਾ ਗਿਆ ਸੀ ਕਿ ਕੇਂਦਰ ਸਰਕਾਰ ਇਸ ਯੋਜਨਾ ਨੂੰ ਤੁਰੰਤ ਵਾਪਸ ਲਵੇ। ਵਿਧਾਨ ਸਭਾ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਵੀ ਮਤੇ ਦੀ ਹਮਾਇਤ ਕੀਤੀ ਸੀ। ਪ੍ਰੰਤੂ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਗਨੀਪਥ ਯੋਜਨਾ ਦੇ ਹੱਕ ਵਿਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਲਈ ਪੰਜਾਬ ਸਰਕਾਰ ਦੇ ਰੋਜ਼ਗਾਰ ਵਿਭਾਗ ਨੇ ਸੂਬੇ ਦੇ ਵੱਖ-ਵੱਖ ਦਫ਼ਤਰਾਂ ਨੂੰ ਚਿੱਠੀਆਂ ਭੇਜ ਕੇ ਅਗਨੀਪਥ ਯੋਜਨਾ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਕਿਹਾ ਹੈ। ਵਿਭਾਗ ਨੇ ਸੀ-ਪਾਈਟ ਸੰਗਠਨ ਦੇ ਸਮੂਹ ਕੈਂਪਾਂ ਨੂੰ ਵੀ ਅਗਨੀਵੀਰਾਂ ਲਈ ਟ੍ਰੇਨਿੰਗ ਸ਼ੁਰੂ ਕਰਨ ਲਈ ਕਿਹਾ ਗਿਆ ਹੈ।