Breaking News
Home / ਪੰਜਾਬ / ਬੇਅਦਬੀ ਦੇ ਮਾਮਲੇ ਦੇ ਮਾਮਲੇ ’ਚ ਆਇਆ ਪਹਿਲਾ ਤੇ ਵੱਡਾ ਫੈਸਲਾ

ਬੇਅਦਬੀ ਦੇ ਮਾਮਲੇ ਦੇ ਮਾਮਲੇ ’ਚ ਆਇਆ ਪਹਿਲਾ ਤੇ ਵੱਡਾ ਫੈਸਲਾ

ਮੋਗਾ ਦੀ ਅਦਾਲਤ ਨੇ ਤਿੰਨ ਡੇਰਾ ਪ੍ਰੇਮੀਆਂ ਨੂੰ ਸੁਣਾਈ ਤਿੰਨ-ਤਿੰਨ ਸਾਲ ਦੀ ਸਜ਼ਾ
ਮੋਗਾ/ਬਿਊਰੋ ਨਿਊਜ਼ : ਪੰਜਾਬ ਵਿਚ ਵਾਪਰੀਆਂ ਬੇਅਦਬੀਆਂ ਦੀਆਂ ਘਟਨਾਵਾਂ ਤੋਂ ਬਾਅਦ ਅੱਜ ਮੋਗਾ ਦੀ ਅਦਾਲਤ ਨੇ ਸਭ ਤੋਂ ਪਹਿਲਾ ਤੇ ਵੱਡਾ ਫੈਸਲਾ ਸੁਣਾਇਆ ਹੈ। ਮੋਗਾ ਦੇ ਪਿੰਡ ਮੱਲਕੇ ’ਚ 2015 ’ਚ ਵਾਪਰੀ ਬੇਅਦਬੀ ਦੀ ਘਟਨਾ ਦੇ ਮਾਮਲੇ ਵਿਚ ਮੋਗਾ ਦੀ ਅਦਾਲਤ ਨੇ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ ਜਦਕਿ ਦੋ ਡੇਰਾ ਪ੍ਰੇਮੀਆਂ ਨੂੰ ਬਰੀ ਕਰ ਦਿੱਤਾ ਗਿਆ ਹੈ। ਇਥੇ ਜ਼ਿਕਰ ਕਰਨਾ ਬਣਦਾ ਹੈ ਕਿ ਮੋਗਾ ਦੇ ਪਿੰਡ ਮੱਲ ਕੇ ’ਚ 2015 ’ਚ ਸ੍ਰੀ ਗੁਰੂ ਸਾਹਿਬ ਜੀ ਦੀ ਬੇਅਦਬੀ ਹੋਈ ਸੀ, ਜਿਸ ਦੇ ਸਬੰਧ ਵਿਚ ਅੱਜ ਇਹ ਫੈਸਲਾ ਸੁਣਾਇਆ ਗਿਆ ਹੈ। ਫੈਸਲਾ ਸੁਣਾਏ ਜਾਣ ਤੋਂ ਬਾਅਦ ਜ਼ਿਲ੍ਹੇ ਵਿਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ, ਇਸ ਨੂੰ ਧਿਆਨ ਵਿਚ ਰੱਖਦੇ ਹੋਏ ਚੱਪੇ-ਚੱਪੇ ’ਤੇ ਪੁਲਿਸ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਸੀ। ਸੁਰੱਖਿਆ ਦੇ ਮੱਦੇਨਜ਼ਰ ਬਾਹਰੀ ਜ਼ਿਲ੍ਹਿਆਂ ਤੋਂ ਵੀ ਪੁਲਿਸ ਫੋਰਸ ਨੂੰ ਬੁਲਾਇਆ ਗਿਆ ਸੀ।

 

Check Also

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ

ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ …