ਡਾ. ਗੁਰਪ੍ਰੀਤ ਕੌਰ ਨਾਲ ਲਈਆਂ ਲਾਵਾਂ, ਕੇਜਰੀਵਾਲ ਨੇ ਪਿਤਾ ਅਤੇ ਰਾਘਵ ਚੱਢਾ ਨਿਭਾਈਆਂ ਭਰਾ ਦੀਆਂ ਰਸਮਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੂਜੀ ਵਾਰ ਵਿਆਹ ਬੰਧਨ ’ਚ ਬੱਝ ਗਏ ਹਨ। ਉਨ੍ਹਾਂ ਡਾ. ਗੁਰਪ੍ਰੀਤ ਕੌਰ ਨਾਲ ਲਾਵਾਂ ਲਈਆਂ। ਚੰਡੀਗੜ੍ਹ ਸਥਿਤ ਸੀ ਐਮ ਰਿਹਾਇਸ਼ ’ਤੇ ਵਿਆਹ ਦੀਆਂ ਰਸਮਾਂ ਹੋਈਆਂ। ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਪਰਿਵਾਰਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਸ਼ਾਮਲ ਹੋਏ। ਕੇਜਰੀਵਾਲ ਵੱਲੋਂ ਭਗਵੰਤ ਮਾਨ ਦੇ ਪਿਤਾ ਵਜੋਂ ਵਿਆਹ ਦੀਆਂ ਸਾਰੀਆਂ ਰਸਮਾਂ ਨਿਭਾਈਆਂ ਗਈਆਂ। ਜਦਕਿ ਰਾਘਵ ਚੱਢਾ ਨੇ ਡਾ. ਗੁਰਪ੍ਰੀਤ ਕੌਰ ਦੇ ਭਰਾ ਵਜੋਂ ਸਾਰੀਆਂ ਜ਼ਿੰਮੇਵਾਰੀਆਂ ਨਿਭਾਈਆਂ। ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਹੈ ਅਤੇ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲੋਂ 16 ਸਾਲ ਛੋਟੀ ਹੈ। ਧਿਆਨ ਰਹੇ ਕਿ ਭਗਵੰਤ ਮਾਨ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਉਨ੍ਹਾਂ ਦਾ 2015 ’ਚ ਤਲਾਕ ਹੋ ਗਿਆ ਸੀ। ਪਹਿਲੇ ਵਿਆਹ ਤੋਂ ਭਗਵੰਤ ਮਾਨ ਦੇ 2 ਬੱਚੇ ਦਿਲਸ਼ਾਨ ਅਤੇ ਸੀਰਤ ਹਨ ਜੋ ਆਪਣੀ ਮਾਂ ਨਾਲ ਅਮਰੀਕਾ ’ਚ ਰਹਿੰਦੇ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …