Breaking News
Home / ਦੁਨੀਆ / ਬਿ੍ਰਟਿਸ਼ ਪ੍ਰਧਾਨ ਮੰਤਰੀ ਜੌਨਸਨ ਨੇ ਦਿੱਤਾ ਅਸਤੀਫਾ

ਬਿ੍ਰਟਿਸ਼ ਪ੍ਰਧਾਨ ਮੰਤਰੀ ਜੌਨਸਨ ਨੇ ਦਿੱਤਾ ਅਸਤੀਫਾ

50 ਮੰਤਰੀਆਂ ਅਤੇ ਸੰਸਦ ਮੈਂਬਰਾਂ ਦੇ ਅਸਤੀਫੇ ਤੋਂ ਬਾਅਦ ਲਿਆ ਫੈਸਲਾ
ਲੰਡਨ/ਬਿੳੂਰੋ ਨਿੳੂਜ਼
ਬਿ੍ਰਟੇਨ ਦੀ ਸਿਆਸਤ ਵਿਚ ਵੱਡਾ ਫੇਰਬਦਲ ਹੋ ਰਿਹਾ ਹੈ। ਬਿ੍ਰਟਿਸ਼ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨੇ ਸੰਸਦ ਵਿਚ ਪਾਰਟੀ ਦੇ ਲੀਡਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ, ਅਕਤੂਬਰ ਮਹੀਨੇ ਦੌਰਾਨ ਨਵਾਂ ਆਗੂ ਚੁਣੇ ਜਾਣ ਤੱਕ ਉਹ ਕਾਰਜਕਾਰੀ ਪ੍ਰਧਾਨ ਮੰਤਰੀ ਦੇ ਤੌਰ ’ਤੇ ਕੰਮ ਕਰਦੇ ਰਹਿਣਗੇ। ਜ਼ਿਕਰਯੋਗ ਹੈ ਕਿ ਜੌਨਸਨ ਤੋਂ ਨਰਾਜ਼ 50 ਦੇ ਕਰੀਬ ਮੰਤਰੀ ਅਤੇ ਸੰਸਦ ਮੈਂਬਰ ਅਸਤੀਫਾ ਦੇ ਚੁੱਕੇ ਹਨ। ਅਸਤੀਫਾ ਦੇਣ ਵਾਲੇ ਆਗੂਆਂ ਨੇ ਜੌਨਸਨ ਦੇ ਕੰਮ ਕਰਨ ਦੇ ਤਰੀਕਿਆਂ, ਲੌਕਡਾੳੂਨ ਪਾਰਟੀ ਅਤੇ ਕੁਝ ਕੁ ਆਗੂਆਂ ਨੇ ਸੈਕਸ ਸਕੈਂਡਲ ਨੂੰ ਮੁੱਦਾ ਬਣਾਇਆ ਹੈ। ਬਿ੍ਰਟੇਨ ਦੇ ਨਵੇਂ ਪ੍ਰਧਾਨ ਮੰਤਰੀ ਬਣਨ ਦੀ ਦੌੜ ਵਿਚ ਸਾਬਕਾ ਵਿੱਤ ਮੰਤਰੀ ਰਿਸ਼ੀ ਸੁਨਕ ਅਤੇ ਲਿਜ਼ ਟਰਸ ਦਾ ਨਾਮ ਸਭ ਤੋਂ ਅੱਗੇ ਹੈ। ਪ੍ਰਧਾਨ ਮੰਤਰੀ ਅਹੁਦੇ ਦੀ ਦਾਅਵੇਦਾਰੀ ਵਿਚ ਸਭ ਤੋਂ ਅੱਗੇ ਚੱਲ ਰਹੇ ਰਿਸ਼ੀ ਸੁਨਕ ਦੇ ਘਰ ਗਹਿਮਾ ਗਹਿਮੀ ਵੀ ਰਹੀ।

 

Check Also

ਟਰੰਪ ਨੇ ਹਮਾਸ ਨੂੰ ਦਿੱਤੀ ਧਮਕੀ

  20 ਜਨਵਰੀ ਤੱਕ ਇਜ਼ਰਾਈਲ ਦੇ ਬੰਧਕਾਂ ਨੂੰ ਕਰੋ ਰਿਹਾਅ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ …